ਕਿਸਾਨ ਨਿਡਰ ਹੋ ਕੇ ਡਟੇ, ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਪਵੇਗੀ : ਰਾਹੁਲ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਸਬੰਧੀ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਤੇ ਭਾਰਤ ਭਾਗਯ ਵਿਧਾਤਾ ਹੈ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀ ਮੰਗ ਮੰਨਣੀ ਚਾਹੀਦੀ ਹੈ ਰਾਹੁਲ ਗਾਂਧੀ ਨੇ ਟਵੀਟ ਕੀਤਾ ‘ਡਟਾ ਹੈ, ਨਿਡਰ ਹੈ, ਇੱਧਰ ਹੈ, ਭਾਰਤ ਭਾਗਯ ਵਿਧਾਤਾ’ ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਅੰਦੋਲਨ ਦੀ ਇੱਕ ਤਸਵੀਰ ਪੋਸਟ ਕੀਤੀ ਹੈ, ਜਿਸ ’ਚ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਦੇ ਹਮਾਇਤੀ ’ਚ ਪ੍ਰਦਰਸ਼ਨ ਕਰ ਰਹੇ ਹਨ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੇਸ਼ ਦਾ ਕਿਸਾਨ ਆਪਣੀ ਮੰਗ ਲਈ ਡਟਿਆ ਹੋਇਆ ਹੈ ਤੇ ਇਸ ਵਿਰੋਧ ਪ੍ਰਦਰਸ਼ਨ ਕਰਨ ’ਚ ਕਿਸੇ ਦਾ ਵੀ ਡਰ ਨਹੀਂ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨ ਹੀ ਦੇਸ਼ ਦਾ ਅੰਨਦਾਤਾ ਹੈ ਤੇ ਭਾਗਯਵਿਧਾਤਾ ਹੈ ਇਸ ਟਵੀਟ ਰਾਹੀਂ ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਦੀ ‘ਮਹਾਂਪੰਚਾਇਤ’ ਦੀ ਹਮਾਇਤ ਕੀਤੀ ਹੈ ਜਿਕਰਯੋਗ ਹੈ ਕਿ ਮੁਜੱਫਰਨਗਰ ’ਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ‘ਮਹਾਂਪੰਚਾਇਤ’ ਸੱਦੀ ਸੀ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਏ ਇਸ ਮਹਾਂ ਪੰਚਾਇਤ ’ਚ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਮੰਗ ਪੂਰੀ ਨਹੀਂ ਹੋਵੇਗੀ, ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ