ਸ਼ਹਿਰਾਂ ’ਚ ਕੀਤਾ ਪੈਦਲ ਰੋਸ ਮਾਰਚ
ਪੰਜਾਬ ਭਰ ’ਚ ਰਿਹਾ 2000 ਬੱਸਾਂ ਦਾ ਚੱਕਾ ਜਾਮ
ਜਗਰਾਓਂ, (ਜਸਵੰਤ ਰਾਏ) । ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਸਮੂਹ ਡਿੱਪੂਆਂ ਦੇ ਕੱਚੇ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਲਗਾਤਾਰ 8ਵੇਂ ਦਿਨ ਵੀ ਜਾਰੀ ਰਹੀ, ਰੋਡਵੇਜ ਕਾਮਿਆਂ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ ਵਿਚ ਪੈਦਲ ਰੋਸ ਮਾਰਚ ਕੀਤਾ ਗਿਆ, ਜਿਸ ਕਾਰਨ ਪੰਜਾਬ ਭਰ ਵਿੱਚ ਲਗਭਗ 2000 ਬੱਸਾਂ ਦਾ ਚੱਕਾ ਜਾਮ ਰਿਹਾ। ਇਸ ਤਹਿਤ ਜਗਰਾਓਂ ਡਿੱਪੂ ਦੇ ਗੇਟ ਅੱਗੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸੱਕਤਰ ਜਲੌਰ ਸਿੰਘ ਗਿੱਲ, ਡਿੱਪੂ ਪ੍ਰਧਾਨ ਸੋਹਣ ਸਿੰਘ, ਸੈਕਟਰੀ ਅਵਤਾਰ ਸਿੰਘ ਤਿਹਾੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ,
ਸਿਸਵਾ ਫਾਰਮ ਘੇਰਨ ਤੇ ਮੁੱਖ ਮੰਤਰੀ ਵੱਲੋਂ ਸੱਦੀ ਗਈ ਮੀਟਿੰਗ ’ਚ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਵਿੱਚ 10 ਹਜ਼ਾਰ ਸਰਕਾਰੀ ਬੱਸਾਂ ਕਰਨ, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ, ਰਿਪੋਰਟਾਂ ਦੀਆਂ ਕੰਡੀਸ਼ਨਾਂ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ ਆਦਿ ਮੰਗਾਂ ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਪਹਿਲਾਂ 1 ਜੁਲਾਈ ਅਤੇ ਫੇਰ 6 ਅਗਸਤ ਨੂੰ ਮੀਟਿੰਗ ਵਿੱਚ ਯੂਨੀਅਨ ਨੂੰ ਭਰੋਸਾ ਦਿਵਾਇਆ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੱਲ ਕੀਤਾ ਜਾਵੇ
ਪਰ ਇਸ ਦੇ ਉਲਟ 16 ਅਤੇ 26 ਅਗਸਤ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਚਲਣਾ ਪਿਆ। ਆਗੂਆਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਦੀ ਮੀਟਿੰਗ ਵਿੱਚ ਮੁਲਾਜਮਾਂ ਦੀਆਂ ਹੱਕੀ ਤੇ ਜਾਇਜ ਮੰਗਾ ਦਾ ਹੱਲ ਜਰੂਰ ਕਰਨਗੇ, ਜੇਕਰ ਇਸ ਮੀਟਿੰਗ ਵਿੱਚ ਸਾਡਾ ਹੱਲ ਨਹੀਂ ਨਿਕਲਦਾ ਤਾਂ ਸਘੰਰਸ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਇਸ ਦੋਰਾਨ ਮੀਤ ਪ੍ਰਧਾਨ ਜੱਜ ਸਿੰਘ, ਕੈਸ਼ੀਅਰ ਮੁਹਮੰਦ ਰਫੀ, ਗੁਰਨੈਬ ਸਿੰਘ ਸਹਾਇਕ ਸੈਕਟਰੀ, ਚੇਅਰਮੈਨ ਜਸਪਾਲ ਸਿੰਘ ਆਦਿ ਨੇ ਦੱਸਿਆ ਕਿ ਜਨਤਕ ਅਤੇ ਆਪਣੀਆਂ ਜਾਇਜ ਮੰਗਾਂ ਮਨਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਪਿੱਟ ਸਿਆਪਾ ਕਰ ਰਹੇ ਹਨ, ਜੇਕਰ ਸਰਕਾਰ ਮੰਗਾਂ ਨਹੀ ਮੰਨਦੀ ਤਾਂ ਸੰਘਰਸ ਹੋਰ ਤਿੱਖਾ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ