200 ਗ੍ਰਾਮ ਹੈਰੋਇਨ ਸਮੇਤ 1 ਕਾਬੂ
ਫਿਰੋਜ਼ਪੁਰ, (ਸਤਪਾਲ ਥਿੰਦ)। ਪਾਕਿ ਸਮੱਗਲਰਾਂ ਨਾਲ ਸੰਪਰਕ ਸਾਧ ਕੇ ਹੈਰੋਇਨ ਦੀ ਸਪਲਾਈ ਕਰਨ ਵਾਲਾ ਇੱਕ ਭਾਰਤੀ ਸਮੱਗਲਰ ਨੂੰ ਨਾਰਕੋਟਿਕ ਸੈੱਲ ਫਿਰੋਜ਼ਪੁਰ ਵੱਲੋਂ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਇਸ ਕੰਮ ‘ਚ ਉਸਦਾ ਸਾਥ ਦੇਣ ਵਾਲੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਇਸ ਸਬੰਧੀ ਦਰਜ ਮੁਕੱਦਮੇ ‘ਚ ਪੁਲਿਸ ਵੱਲੋਂ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਏਐੱਸਆਈ ਅੰਗਰੇਜ਼ ਸਿੰਘ ਵੱਲੋਂ ਦੱਸਿਆ ਗਿਆ ਕਿ ਖਾਸ ਮੁਖ਼ਬਰੀ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਾਰੇ ਕੇ ਜੋ ਆਪਣੇ ਮੋਬਾਇਲ ਫੋਨ ਰਾਹੀਂ ਵਟਸਐੱਪ ਤੇ ਪਾਕਿਸਤਾਨੀ ਸਮੱਗਲਰਾਂ ਨਾਲ ਗੱਲ਼ਾਂ ਕਰਦਾ ਰਹਿੰਦਾ ਹੈ ਤੇ ਸਮੱਗਲਰਾਂ ਕੋਲੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ
ਜੋ ਇਸਦੇ ਕੰਮ ਵਿਚ ਮੇਹਰ ਸਿੰਘ ਪੁੱਤਰ ਠਾਕਰ ਸਿੰਘ ਵਾਸੀ ਪਿੰਡ ਬਾਰੇ ਕੇ, ਅੰਗਰੇਜ਼ ਸਿੰਘ ਵਾਸੀ ਅਲੀ ਕੇ ਅਤੇ ਅਭੀ ਵਾਸੀ ਲੇਲੀ ਵਾਲਾ ਵੀ ਸ਼ਾਮਲ ਹਨ। ਮੁਖ਼ਬਰੀ ਦੀ ਇਤਲਾਹ ਦੇ ਅਧਾਰ ‘ਤੇ ਬਲਵਿੰਦਰ ਸਿੰਘ ਨੂੰ ਸ਼ਹਿਰ ਆਉਂਦੇ ਹੋਏ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ । ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ‘ਚ ਕੀਮਤ ਲਗਭਗ 1 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ