ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼, ਇਕ ਗਿ੍ਰਫਤਾਰ
ਮੁੱਖ ਮਤਰੀ ਵੱਲੋਂ ਪੁਲਿਸ ਨੂੰ ਸਖਤੀ ਨਾਲ ਪੇਸ਼ ਆਉਣ ਦੇ ਹੁਕਮ
ਅਸ਼ਵਨੀ ਚਾਵਲਾ, ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲੇ੍ਹ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਹੈ। ਦੋਸ਼ੀ ਦੀ ਸ਼ਨਾਖਤ ਮੱਧ ਪ੍ਰਦੇਸ਼ ਦੇ ਜ਼ਿਲਾ ਹੁਸਨ ਨਿਜਰਾ ਵਿਚ ਪਿੰਡ ਜਵਾਨੀਆ ਦਾ ਵਾਸੀ ਭਿਖੂ ਮੀਨਾ (25) ਵਜੋਂ ਹੋਈ ਹੈ। ਭਿਖੂ ਮੀਨਾ ਨੇ ਪੱਥਰ ਅਤੇ ਗਮਲਾ ਸੁੱਟ ਕੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।
ਇਸ ਘਟਨਾ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਇਕ ਘਟਨਾ ਕਰਾਰ ਦਿੱਤਾ ਹੈ ਜਿਸ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਦਕਾਰ ਦਾ ਸਤਿਕਾਰ ਕਰਨ ਵਾਲੇ ਸਮੂਹ ਲੋਕਾਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ। ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹੋਏ ਸ੍ਰੀ ਚੰਨੀ ਨੇ ਕਿਹਾ ਕਿ ਅਜਿਹੇ ਘਿਨਾਉਣੇ ਕਾਰਿਆਂ ਵਿਚ ਸ਼ਾਮਲ ਅਨਸਰਾਂ ਖਿਲਾਫ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ