ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, January 22, 2026
More
    Home Breaking News ਮੁੱਖ ਮੰਤਰੀ ਚੰ...

    ਮੁੱਖ ਮੰਤਰੀ ਚੰਨੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਵੱਡਾ ਸਿਆਸੀ ਧਮਾਕਾ, ਕੈਪਟਨ ਪੱਖੀ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਹਟਾਇਆ

    ਕੈਪਟਨ ਪੱਖੀ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਹਟਾਇਆ

    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਫ਼ੇਰੀ ਦੌਰਾਨ ਅੱਜ ਵੱਡਾ ਸਿਆਸੀ ਧਮਾਕਾ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਨਿਯੁਕਤ ਕੀਤੇ ਗਏ ਚੇਅਰਮੈਨ ਦਿਨੇਸ਼ ਬੱਸੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ।

    ਉਹਨਾਂ ਦੀ ਥਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਧੜੇ ਦਾ ਆਗੂ ਦਮਨਦੀਪ ਸਿੰਘ ਨੂੰ ਨਗਰ ਸੁਧਾਰ ਟਰੱਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕੈਪਟਨ ਦੇ ਧੜੇ ਦੇ ਅਫਸਰਾਂ ਨੂੰ ਲਾਂਭੇ ਕਰਨ ਤੋਂ ਬਾਅਦ ਉਸਦੇ ਲਾਏ ਆਪਣੇ ਨਜ਼ਦੀਕੀਆਂ ਨੂੰ ਲਾਂਭੇ ਕਰਨ ਦੀ ਕਵਾਇਦ ਸ਼ੁਰੂ ਹੋ ਜਾਣ ਕਾਰਨ ਕਈ ਹੋਰ ਕੁਰਸੀ ਦਾ ਨਿੱਘ ਮਾਣ ਰਹੇ ਕੈਪਟਨ ਪੱਖੀਆਂ ਦੀ ਨੀਂਦ ਉੱਡ ਗਈ ਹੈ। ਕੈਪਟਨ ਧੜੇ ਦੇ ਕਈ ਲੀਡਰ ਹੁਣ ਪਲਟੀਆਂ ਮਾਰਨ ਲਈ ਤਰਲੋਮੱਛੀ ਹੋ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ