ਸਾਡੇ ਨਾਲ ਸ਼ਾਮਲ

Follow us

26.3 C
Chandigarh
Thursday, February 26, 2026
More
    Home Breaking News ਕੋਰੋਨਾ ਦੇ ਨਵੇ...

    ਕੋਰੋਨਾ ਦੇ ਨਵੇਂ ਮਾਮਲਿਆਂ ’ਚ ਕਮੀ ਦੇ ਬਾਵਜ਼ੂਦ ਲਗਾਤਾਰ ਦੂਜੇ ਦਿਨ ਵਧੇ ਸਰਗਰਮ ਮਾਮਲੇ

    24 ਘੰਟਿਆਂ ’ਚ ਕੋਰੋਨਾ ਦੇ 28,326 ਨਵੇਂ ਮਾਮਲੇ

    (ਏਜੰਸੀ) ਨਵੀਂ ਦਿੱਲੀ। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਗਿਰਾਵਟ ਦੇ ਬਾਵਜ਼ੂਦ ਠੀਕ ਹੋਣ ਵਾਲਿਆਂ ਦੀ ਗਿਣਤੀ ਉਮੀਦ ਅਨੁਸਾਰ ਘੱਟ ਰਹਿਣ ਕਾਰਨ ਸਰਗਰਮ ਮਾਮਲਿਆਂ ’ਚ ਦੋ ਹਜ਼ਾਰ ਤੋਂ ਵੱਧ ਦਾ ਵਾਧਾ ਹੋਇਆ ਹੈ। ਇਸ ਦਰਮਿਆਨ ਦੇਸ਼ ’ਚ ਸ਼ਨਿੱਚਰਵਾਰ ਨੂੰ 68 ਲੱਖ 42 ਹਜ਼ਾਰ 786 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਤੇ ਹੁਣ ਤੱਕ 85 ਕਰੋੜ 60 ਲੱਖ 81 ਹਜ਼ਾਰ 527 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ।

    ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 28,326 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਜਿਸ ਨਾਲ ਕੋਰੋਨਾ ਦਾ ਅੰਕੜਾ ਵਧ ਕੇ ਤਿੰਨ ਕਰੋੜ 36 ਲੱਖ 52 ਹਜ਼ਾਰ 745 ਹੋ ਗਿਆ ਹੈ। ਇਸ ਦੌਰਾਨ 26,032 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 29 ਲੱਖ 2 ਹਜ਼ਾਰ 351 ਹੋ ਗਈ ਹੈ।

    ਸਰਗਰਮ ਮਾਮਲੇ 2034 ਵਧ ਕੇ ਤਿੰਲ ਲੱਖ ਤਿੰਨ ਹਜ਼ਾਰ 476 ਹੋ ਗਏ ਹਨ ਤੇ 260 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4,46,918 ਹੋ ਗਿਆ ਹੈ ਦੇਸ਼ ’ਚ ਰਿਕਵਰੀ ਦਰ ਵਧ ਕੇ 97.78 ਫੀਸਦੀ ਹੋ ਗਈ ਹੈ ਤੇ ਸਰਗਰਮ ਮਾਮਲਿਆਂ ਦੀ ਦਰ ਵਧ ਕੇ 0.90 ’ਤੇ ਆ ਗਈ ਹੈ ਜਦੋਂਕਿ ਮ੍ਰਿਤਕ ਦਰ 1.33 ਫੀਸਦੀ ’ਤੇ ਬਰਕਰਾਰ ਹੈ ਸਰਗਰਮ ਮਾਮਲਿਆਂ ਦੇ ਹਿਸਾਬ ਨਾਲ ਕੇਰਲ ਹਾਲੇ ਦੇਸ਼ ’ਚ ਪਹਿਲੇ ਸਥਾਨ ’ਤੇ ਹੈ ਪਿਛਲੇ 24 ਘੰਟਿਆਂ ’ਚ ਇੱਥੇ 2309 ਸਰਗਰਮ ਮਾਮਲੇ ਵਧੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ