ਸਾਡੇ ਨਾਲ ਸ਼ਾਮਲ

Follow us

22.5 C
Chandigarh
Saturday, February 7, 2026
More
    Home Breaking News ਸ਼ੋਪੀਆ &#8216...

    ਸ਼ੋਪੀਆ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

    ਸ਼ੋਪੀਆ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

    ਸ਼੍ਰੀਨਗਰ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਪੁਲਿਸ ਬੁਲਾਰੇ ਨੇ ਦੱਸਿਆ ਕਿ ਸ਼ੋਪੀਆਂ ਦੇ ਰਖਮਾ ਪਿੰਡ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲਣ ‘ਤੇ ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪਰੇਸ਼ਨ ਸਮੂਹ ਨੇ ਅੱਜ ਤੜਕੇ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਫੋਰਸ ਦੇ ਜਵਾਨ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰਨ ਤੋਂ ਬਾਅਦ ਪਿੰਡ ਦੇ ਕਿਸੇ ਖਾਸ ਖੇਤਰ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

    ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਹੁਣ ਇੱਕ ਅੱਤਵਾਦੀ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਪ੍ਰਾਪਤ ਹੋਈ ਅੰਤਿਮ ਰਿਪੋਰਟ ਅਨੁਸਾਰ ਆਪਰੇਸ਼ਨ ਅਜੇ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਮਨ ਕਾਨੂੰਨ ਦੀ ਸਮੱਸਿਆ ਨਾਲ ਨਜਿੱਠਣ ਲਈ ਆਲੇ ਦੁਆਲੇ ਦੇ ਖੇਤਰਾਂ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ