ਅਹੁਦਾ ਰਹੇ ਜਾਂ ਨਾ ਰਹੇ, ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਖੜਾ ਰਹਾਂਗਾ : ਸਿੱਧੂ
(ਏਜੰਸੀ) ਨਵੀਂ ਦਿੱਲੀ। ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਇੱਕ ਨਵਾਂ ਬਿਆਨ ਦਿੱਤਾ ਹੈ ਉਨ੍ਹਾਂ ਕਿਹਾ ਕਿ ਉਹ ਅਹੁਦੇ ’ਤੇ ਰਹਿਣ ਜਾਂ ਨਾ ਰਹਿਣ ਪਰ ਉਹ ਹਮੇਸ਼ਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਖੜੇ ਰਹਿਣਗੇ ਹਾਲਾਂਕਿ ਸਿੱਧੂ ਦੇ ਅਸਤੀਫ਼ੇ ’ਤੇ ਹਾਲੇ ਤੱਕ ਕੋਈ ਕਾਂਗਰਸ ਹਾਈ ਕਮਾਂਡ ਨੇ ਕੋਈ ਫੈਸਲਾ ਨਹੀਂ ਕੀਤਾ ਹੈ।
ਸਿੱਧੂ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ ਉਸ ਤੋਂ ਇੰਜ ਜਾਪਦਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਅਸਤੀਫ਼ਾ ਦੇਣਾ ਚਾਹੁੰਦੇ ਹਨ ਸਿੱਧੂ ਨੇ ਇੱਕ ਟਵੀਟ ਵੀ ਕੀਤਾ ਸਿੱਧੂ ਨੇÇ ਕਿਹਾ ਕਿ ਉਹ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸ਼ਤਰੀ ਦੇ ਆਦਰਸ਼ਾਂ ’ਤੇ ਹਮੇਸ਼ਾ ਚੱਲਦੇ ਰਹਿਣਗੇ ਸਾਰੀਆਂ ਨਕਾਰਾਤਮਕ ਤਾਕਤਾਂ ਮੈਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਮੈਂ ਹਮੇਸ਼ਾ ਸਕਾਰਾਤਮਕ ਰਵੱਈਏ ਨਾਲ ਪੰਜਾਬ ਤੇ ਪੰਜਾਬੀਆਂ ਦੀ ਜਿੱਤ ਲਈ ਕੰਮ ਕਰਦਾ ਰਹਾਂਗਾ ਸਿੱਧੂ ਦੀ ਚੰਨੀ ਸਰਕਾਰ ਪ੍ਰਤੀ ਨਾਰਾਜ਼ਗੀ ਹਾਲੇ ਦੂਰ ਨਹੀਂ ਹੋਈ ਹੈ ਸਿੱਧੂ ਦੀ ਚੰਨੀ ਨਾਲ ਮੀਟਿੰਗ ਵੀ ਹੋਈ ਪਰ ਉਸ ਤੋਂ ਬਾਅਦ ਮਾਮਲਾ ਸੁਲਝਿਆ ਹੈ ਜਾਂ ਨਹੀਂ ਹਾਲੇ ਤੱਕ ਦੋਵਾਂ ਪੱਖਾਂ ਵੱਲੋਂ ਕੋਈ ਸਪੱਸ਼ਟ ਪ੍ਰਤੀਕਿਰਿਆ ਨਹੀਂ ਦਿੱਤੀ ਗਈ।
ਨਵਜੋਤ ਸਿੱਧੂ ਇਸ਼ਾਰਿਆਂ ’ਚ ਅਮਰਿੰਦਰ ਸਿੰਘ ’ਤੇ ਵੀ ਨਿਸ਼ਾਨਾ ਵਿੰਨ੍ਹ ਰਹੇ ਹਨ ਸਿੱਧੂ ਨੇ ਰਾਹੁਲ ਤੇ ਪ੍ਰਿਅੰਕਾ ਨਾਲ ਖੜੇ ਹੋਣ ਦੀ ਗੱਲ ਕਹੀ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਨੂੰ ਗੈਰ ਤਜ਼ਰਬੇਕਾਰ ਦੱਸਿਆ ਸੀ ਅਮਰਿੰਦਰ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਲਾਹਕਾਰ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ ਮੰਨਿਆ ਜਾ ਰਿਹਾ ਹੈ ਕਿ ਨਾਰਾਜ਼ਗੀ ਦੱਸਣ ਦੇ ਨਾਲ ਸਿੱਧੂ ਲੇ ਅਮਰਿੰਦਰ ਨੂੰ ਵੀ ਇਸ਼ਾਰਿਆਂ ’ਚ ਜਵਾਬ ਦੇ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ