ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਲਿਖੀ ਚਿੱਠੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ’ਤੇ ਰੇਲਵੇ ਟਰੈਕ ਜਾਮ ਕਰਨ ਸਬੰਧੀ ਹੋਏ ਦਰਜ ਕੇਸ ਰੱਦ ਕਰਵਾਏਗੀ ਇਸ ਦੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਚਿੱਠੀ ਲਿਖੀ ਹੈ ਸਾਲ 2020-21 ਦੌਰਾਨ ਪੀਆਰਐਫ ਨੇ ਕਿਸਾਨਾਂ ’ਤੇ 30 ਕੇਸ ਦਰਜ ਕੀਤੇ ਹਨ। ਸਰਕਾਰ ਦਾ ਇਹ ਕਦਮ ਕਿਸਾਨਾਂ ਦੀ ਹਮਾਇਤ ਜੁਟਾਉਣ ਲਈ ਹੈ ਇਸ ਤੋਂ ਪਹਿਲਾਂ ਮੁੱਖ ਮੰਤਰੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਲਗਾਤਾਰ ਕਿਸਾਨਾਂ ਦੀ ਹਮਾਇਤ ’ਚ ਡਟੇ ਰਹੇ ਸਨ।
ਜ਼ਿਕਰਯੋਗ ਹੈ ਕਿ ਪੰਜਾਬ ’ਚ ਬੀਤੇ ਸਾਲ ਚੱਲੇ ਅੰਦੋਲਨ ਸਬੰਧੀ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤੇ ਸਨ ਜਿਸ ਦੇ ਦੋਸ਼ ’ਚ ਰੇਲਵੇ ਪ੍ਰੋਟੈਕਸ਼ਨ ਫੋਰਸ ਨੇ ਕਿਸਾਨਾਂ ’ਤੇ ਕੇਸ ਦਰਜ ਕੀਤੇ ਸਨ ਕਿਸਾਨਾਂ ਲਈ ਇਹ ਅਹਿਮ ਮੁੱਦਾ ਸੀ ਓਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਦੇ ਇਸ ਫੈਸਲਾ ਦਾ ਸਵਾਗਤ ਕੀਤਾ ਹਾਲਾਂਕਿ ਪੰਧੇਰ ਨੇ ਰਿਹਾ ਕਿ ਪਹਿਲਾਂ ਵੀ ਚਿੱਠੀਆਂ ਲਿਖੀਆਂ ਗਈਆਂ ਹਨ ਪਰ ਸਰਕਾਰ ਨੂੰ ਇਸ ਦਾ ਫਾਲੋਅਪ ਕਰਕੇ ਕੇਸ ਰੱਦ ਕਰਵਾਉਣੇ ਚਾਹੀਦੇ ਹਨ ਇਹ ਪੂਰੀ ਕੋਸ਼ਿਸ਼ ਸਿਰਫ਼ ਚਿੱਠੀਆਂ ਲਿਖਣ ਤੇ ਐਲਾਨ ਤੱਕ ਸੀਮਤ ਨਾ ਰਹੇ ਇਸ ’ਤੇ ਪੂਰੀ ਪੈਰਵਾਈ ਕਰਨੀ ਚਾਹੀਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ