ਪੰਜਾਬ-ਹਰਿਆਣਾ ’ਚ ਕੱਲ੍ਹ ਤੋਂ ਹੋਵੇਗੀ ਝੋਨੇ ਦੀ ਖਰੀਦ ਸ਼ੁਰੂੁ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰ ਦੇ 11 ਅਕਤੂਬਰ ਨੂੰ ਝੋਨੇ ਦੀ ਖਰੀਦ ਦੇ ਫੈਸਲੇ ਦੇ ਵਿਰੋਧ ਤੋਂ ਬਾਅਦ ਕੇਂਦਰ ਨੇ ਆਪਣਾ ਫੈਸਲਾ ਬਦਲ ਲਿਆ ਹੈ ਹੁਣ ਪੰਜਾਬ ਤੇ ਹਰਿਆਣਾ ’ਚ ਝੋਨੇ ਦੀ ਖਰੀਦ ਕੱਲ੍ਹ 3 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੌਰਾਨ ਝੋਨੀ ਦੀ ਖਰੀਦ ਸਬੰਧੀ ਮੁੱਦਾ ਚੁੱਕਿਆ ਸੀ ਜਿਸ ਤੋਂ ਬਾਅਦ ਕੇਂਦਰ ਨੇ ਆਪਣਾ ਫੈਸਲਾ ਬਦਲਿਆਂ ਝੋਨੇ ਦੀ ਖਰੀਦ 3 ਅਕਤੂਬਰ ਤੋਂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਕਾਫ਼ੀ ਨਿਰਾਸ਼ਾ ਸੀ ਕਿਸਾਨ ਆਗੂ ਗੁਰਨਾਮ ਸਿੰਘ ਚਢੂਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਇੱਕ ਅਕਤੂਬਰ ਤੋਂ ਪਹਿਲਾਂ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਸਾਰੇ ਕਿਸਾਨ ਆਪਣੀ ਫਸਲਾਂ ਲੈ ਕੇ ਭਾਜਪਾ ਦੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਮੰਤਰੀਆਂ ਦੇ ਘਰ ਮੂਹਰੇ ਪਹੁੰਚ ਕੇ ਪ੍ਰਦਰਸ਼ਨ ਕਰਨ ਜਿਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਕਿਸਾਨਾਂ ਨੇ ਵਿਧਾਇਕਾਂ ਤੇ ਨੇਤਾਵਾਂ ਦੇ ਘਰਾਂ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ