ਯੂ ਪੀ ਵਾਲੇ ਮਾਮਲੇ ਵਿੱਚ ਕਿਸਾਨਾਂ ਘੇਰਿਆ ਡੀ ਸੀ ਦਫਤਰ
ਫ਼ਿਰੋਜ਼ਪੁਰ (ਸਤਪਾਲ ਥਿੰਦ) 4 ਅਕਤੂਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਡੀ ਸੀ ਦਫਤਰ ਫਿਰੋਜ਼ਪੁਰ ਅੱਗੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਖੇਤੀ ਕਨੂੰਨਾਂ ਖਿਲਾਫ਼ ਅਵਾਜ਼ ਬੁਲੰਦ ਕਰ ਰਹੇ ਕਿਸਾਨਾਂ ਉੱਪਰ ਭਾਜਪਾ ਮੰਤਰੀ ਮਿਸ਼ਰਾ ਦੇ ਲੜਕੇ ਦੁਆਰਾ ਗੱਡੀ ਚੜ੍ਹਾ ਕੇ ਕੁਚਲ ਦਿੱਤਾ ਗਿਆ ਹੈ। ਲਗਭਗ ਛੇ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼, ਭਾਜਪਾ ਖਿਲਾਫ਼ ਵਧਦੇ ਜਾ ਰਹੇ ਰੋਹ ਤੋਂ ਭਾਜਪਾ ਬੁਰੀ ਤਰ੍ਹਾਂ ਘਬਰਾ ਚੁੱਕੀ ਹੈ। ਘਬਰਾਇਆ ਭਾਜਪਾ ਟੋਲਾ ਹੁਣ ਇਸ ਤਰ੍ਹਾਂ ਦੀਆਂ ਕਾਰਵਾਈਆਂ ’ਤੇ ਉੱਤਰ ਆਇਆ ਹੈ।
ਅਸੀਂ ਭਾਜਪਾ ਵੱਲੋਂ ਅੰਜਾਮ ਦਿੱਤੇ ਗਏ ਇਸ ਕਤਲੇਆਮ ਦੀ ਸਖਤ ਨਿਖੇਧੀ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਕਾਤਲਾਂ ਉੱਪਰ ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਫਾਂਸੀ ਦਿੱਤੀ ਜਾਵੇ।ਸੰਯੁਕਤ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਕ ਕਿਸਾਨ ਦੀ ਮੰਤਰੀ ਦੇ ਵੱਲੋਂ ਗੋਲੀਆਂ ਚਲਾਏ ਜਾਣ ਨਾਲ ਸ਼ਹੀਦ ਹੋਇਆ। ਜੂਝ ਰਹੇ ਕਿਸਾਨਾਂ ਦੀ ਸ਼ਹਾਦਤ ਫਾਸ਼ੀਵਾਦੀ ਹਕੂਮਤ ਦੇ ਕਫ਼ਨ ਵਿਚ ਕਿੱਲ ਸਾਬਤ ਹੋਵੇਗੀ ਅਤੇ ਇਹ ਸੰਘਰਸ਼ ਦੇ ਰੋਹ ਨੂੰ ਹੋਰ ਪ੍ਰਚੰਡ ਕਰੇਗੀ।
ਸਮਾਂ ਮੰਗ ਕਰਦਾ ਹੈ ਕਿ ਮਜ਼ਦੂਰ ਕਿਸਾਨ ਜਥੇਬੰਦੀਆਂ ਸਮੇਤ ਸਮੂਹ ਲੋਕਪੱਖੀ ਤਾਕਤਾਂ ਫਾਸ਼ੀਵਾਦੀ ਭਾਜਪਾ ਦੀ ਇਸ ਚੁਣੌਤੀ ਨੂੰ ਕਬੂਲ ਕਰਨ ਅਤੇ ਇਨ੍ਹਾਂ ਕਤਲਾਂ ਵਿਰੁੱਧ ਵਿਸ਼ਾਲ ਲਾਮਬੰਦੀ ਕਰਦੇ ਹੋਏ ਫਾਸ਼ੀਵਾਦੀ ਸੱਤਾ ਨੂੰ ਜਨਤਕ ਦਬਾਓ ਤਹਿਤ ਇਸ ਲਈ ਮਜਬੂਰ ਕੀਤਾ ਜਾਵੇ ਤਾਂ ਜੋ ਪੁਲਿਸ ਸੰਘਰਸ਼ਸ਼ੀਲ ਕਿਸਾਨਾਂ ਦੀ ਜਾਨ ਲੈਣ ਵਾਲੇ ਭਾਜਪਾ ਦੇ ਗੁੰਡਿਆਂ ਨੂੰ ਤੁਰੰਤ ਗਿ੍ਰਫ਼ਤਾਰ ਕਰੇ ਅਤੇ ਉਨ੍ਹਾਂ ਦੋਸ਼ੀ ਸੰਸਦ ਮੈਂਬਰਾਂ, ਮੰਤਰੀਆਂ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦਾ ਡੀ ਸੀ ਫਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ।
ਭਾਜਪਾ ਹਕੂਮਤ ਭਾਵੇਂ ਜਿੰਨਾ ਵੀ ਜਬਰ, ਜੁਲਮ, ਸਾਜ਼ਸ਼ਾਂ ਕਰ ਲਵੇ, ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਰੁਕਣ ਵਾਲ਼ਾ ਨਹੀਂ ਹੈ।ਅੱਜ ਫਿਰੋਜ਼ਪੁਰ ਵਿਖੇ ਸਮੂਹ ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਭਾਰੀ ਇਕੱਠ ਹੋਇਆ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ । ਕੇ ਦੋਸ਼ੀਆਂ ਤੇ ਜਲਦੀ ਤੋ ਜਲਦੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਕੋਈ ਸਖ਼ਤ ਫੈਸਲਾ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ