ਮੁੱਖ ਮੰਤਰੀ ਤੇ ਰਵਨੀਤ ਬਿੱਟੂ ਪੁੱਜੇ ਦਿੱਲੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਪ੍ਰਧਾਨ ਨਜਵੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਈ ਕਮਾਂਡ ਵੱਲੋਂ ਮਨਜ਼ੂਰ ਕੀਤਾ ਜਾ ਸਕਦਾ ਹੈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਕੁਲਜੀਤ ਨਾਗਰਾ ਤੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਦਿੱਲੀ ਜਾਣ ਦੇ ਚਰਚੇ ਹਨ। ਸਿਆਸੀ ਹਲਕਿਆਂ ’ਚ ਇਹ ਗੱਲਾਂ ਉੱਡ ਰਹੀਆਂ ਹਨ ਕਿ ਕਾਂਗਰਸੀ ਆਗੂ ਨਵਜੋਤ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਵਾਉਣ ਲਈ ਹੀ ਦਿੱਲੀ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਨਵਜੋਤ ਸਿੱਧੂ ਦਾ ਅਸਤੀਫ਼ਾ ਹੋਣ ਤੋਂ ਬਾਅਦ ਰਵਨੀਤ ਬਿੱਟੂ ਨੂੰ ਕਾਂਗਰਸ ਪ੍ਰਧਾਨ ਬਣਾਇਆ ਜਾ ਸਕਦਾ ਹੈ।
ਬੀਤੇ ਦਿਨੇ ਹੀ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਨਵੇਂ ਡੀਜੀਪੀ, ਐਡਵੋਕੇਟ ਜਨਰਲ ਦੀ ਨਿਯੁਕਤੀ ਦੇ ਨਾਲ-ਨਾਲ ਇੱਕ ਦਾਗੀ ਵਿਧਾਇਕ ਨੂੰ ਮੰਤਰੀ ਲਾਉਣ ’ਤੇ ਇਤਰਾਜ਼ ਜ਼ਾਹਿਰ ਕਰਦਿਆਂ ਅਸਤੀਫ਼ਾ ਦੇ ਦਿੱਤਾ ਸੀ ਭਾਵੇਂ ਇਸ ਅਸਤੀਫ਼ੇ ਤੋਂ ਮਗਰੋਂ ਨਵਜੋਤ ਸਿੱਧੂ ਦੀ ਨਾਰਾਜ਼ਗੀ ਦੂਰ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਵੀ ਹੋਈ ਪਰ ਮਾਮਲਾ ਕਿਸੇ ਤਣਪੱਤਣ ਨਾ ਲੱਗਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਵੱਲੋਂ ਦਿੱਤੇ ਗਏ ਅਸਤੀਫ਼ੇ ਕਾਰਨ ਪਾਰਟੀ ਉਨ੍ਹਾਂ ਤੋਂ ਕਾਫ਼ੀ ਖਫ਼ਾ ਸੀ ਇਸ ਦੇ ਨਾਲ ਹੀ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਨੇ ਵੀ ਨਵਜੋਤ ਸਿੱਧੂ ਦੇ ਵਿਰੋਧ ਦਾ ਤਰੀਕਾ ਪਸੰਦ ਨਹੀਂ ਆਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ