ਬੱਸ ਕਰਮਚਾਰੀਆਂ ਦੀ ਹੜਤਾਲ ਟਲੀ, ਮੁੱਖ ਮੰਤਰੀ ਚਰਨਜੀਤ ਚੰਨੀ ਨੇ ਫੋਨ ’ਤੇ ਦਿੱਤਾ ਭਰੋਸਾ

ਬੱਸਾਂ ਦਾ ਆਵਜਾਈ ਮੁੜ ਸ਼ੁਰੂ ਹੋਈ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਬੱਸ ਕਾਂਟੈ੍ਰਕਟ ਕਮਰਚਾਰੀਆਂ ਦੀ ਹੜਤਾਲ ਟਾਲ ਦਿੱਤੀ ਗਈ ਹੈ । ਉਨ੍ਹਾਂ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੜਤਾਨ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗ ਹੋਈ ਇਸ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਫੋਨ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲ ਕਰਵਾਈ । ਮੁੱਖ ਮੰਤਰੀ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਬੱਸ ਕਾਂਟ੍ਰੈਕਟ ਕਰਮਚਾਰੀਆਂ ਦੀ ਹੜਤਾਲ ਟਾਲ ਦਿੱਤੀ ਗਈ।

ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਹੜਤਾਲੀ ਕਰਮਚਾਰੀਆਂ ਨੇ ਪਹਿਲਾਂ ਵੀ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਮੰਤਰੀ ਨੇ ਬੁੱਧਵਾਰ ਦਾ ਸਮਾਂ ਦਿੱਤਾ ਸੀ ਪਰ ਅਚਾਨਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਖੀਮਪੁਰ ਦੌਰੇ ’ਤੇ ਜਾਣਾ ਪਿਆ ਹੁਣ ਮੁੱਖ ਮੰਤਰੀ ਦੇ ਆਉਣ ਤੋਂ ਬਾਅਦ ਹੀ ਬੱਸ ਕਾਂ੍ਰਟੈਕਟ ਕਰਮਚਾਰੀਆਂ ਦੀ ਮੁਲਾਕਾਤ ਹੋਵੇਗੀ ਇਸ ਮੁਲਾਕਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀਆਂ ਅੱਗੇ ਰੱਖੀਆਂ ਜਾਣਗੀਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ