ਸਾਂਸਦ ਪਤਨੀ ਪਰਨੀਤ ਕੌਰ ਦੀ ਸਰਕਾਰੀ ਰਿਹਾਇਸ਼ ’ਤੇ ਰੁਕੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਦਿੱਲੀ ਪਹੁੰਚੇ ਸੂਤਰਾਂ ਅਨੁਸਾਰ ਅਮਰਿੰਦਰ ਸਿੰਘ ਇੱਥੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਸਿੱਧਾ ਦਿੱਲੀ ਸਾਂਸਦ ਪਤਨੀ ਪਰਨੀਤ ਕੌਰ ਦੀ ਰਿਹਾਇਸ਼ ’ਤੇ ਪਹੁੰਚੇ। ਫਿਲਹਾਲ ਉਹ ਇੱਥੇ ਰੁਕੇ ਹੋਏ ਹਨ।
ਅਮਰਿੰਦਰ ਸਿੰਘ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਚੁੱਕੇ ਹਨ ਕੈਪਟਨ ਦੇ ਦਿੱਲੀ ਪੁੱਜਣ ’ਤੇ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਸਤੀਫ਼ਾ ਦੇਣ ਤੋਂ ਬਾਅਦ ਅਮਰਿੰਦਰ ਸਿੰਘ ਕੁਝ ਦਿਨ ਪਹਿਲਾਂ ਦਿੱਲੀ ਗਏ ਸਨ ਇਸ ਦੌਰਾਨ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲਾਂ ਨਾਲ ਵੀ ਮੁਲਾਕਾਤ ਕੀਤੀ ਸੀ ਇਸ ਤੋਂ ਇਲਾਵਾ ਚਰਚਾ ਇਹ ਵੀ ਹੈ ਕਿ ਅਮਰਿੰਦਰ ਸਿੰਘ ਕੋਈ ਨਵੀਂ ਪਾਰਟੀ ਵੀ ਬਣਾ ਸਕਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ