ਮਹਿੰਗਾਈ ਦੀ ਅੱਗ : ਛੇਵੇਂ ਦਿਨ ਪੈਟਰੋਲ ਡੀਜਲ ਹੋਰ ਮਹਿੰਗੇ

Diesel Petrol

ਅਕਤੂਬਰ ‘ਚ ਹੁਣ ਤੱਕ ਪੈਟਰੋਲ ਦੇ 2.50 ਤੇ ਡੀਜਲ ਦੇ 2.95 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ

ਨਵੀਂ ਦਿੱਲੀ (ਏਜੰਸੀ)। ਮਹਿੰਗਾਈ ਦੇ ਪ੍ਰਭਾਵ ਦਾ ਸਾਹਮਣਾ ਕਰ ਰਹੇ ਆਮ ਲੋਕਾਂ ਲਈ ਮੁਸ਼ਕਿਲਾਂ Wਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਲਗਾਤਾਰ ਛੇਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 104.14 ਰੁਪਏ ਅਤੇ ਡੀਜ਼ਲ ਦੀ ਕੀਮਤ 92.82 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਮਹੀਨੇ 10 ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ 9 ਗੁਣਾ ਮਹਿੰਗਾ ਹੋ ਗਿਆ ਹੈ। ਇਸ ਕਾਰਨ ਪੈਟਰੋਲ 2.50 ਰੁਪਏ ਅਤੇ ਡੀਜ਼ਲ 2.95 ਰੁਪਏ ਮਹਿੰਗਾ ਹੋ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ