ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ
(ਸੱਚ ਕਹੂੰ ਨਿਊਜ਼)। ਕਰਨਾਲ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਨੀਲੋਖੇੜੀ ’ਚ ਇੱਕ ਨੌਜਵਾਨ ਨੇ ਗੁੱਸੇ ’ਚ ਆ ਕੇ ਗੱਡੀ ਰਾਹੀ 5 ਵਿਕਅਤੀਆਂ ਨੂੰ ਕੁਚਲ ਦਿੱਤਾ, ਜਿਸ ’ਚ ਇੱਕ ਮਹਿਲਾ ਦੀ ਮੌਤ ਹੋ ਗਈ ਤੇ 4 ਜਣੇ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮਿ੍ਰਤਕਾਂ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਲੋਨੀ ਰਹਿਣ ਵਾਲਾ ਨੌਜਵਾਨ ਰੋਜ਼ਾਨਾ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਦਾ ਹੈ।
ਵਿਆਹ ਦਾ ਪ੍ਰੋਗਰਾਮ ਹੋਣ ਕਾਰਨ ਮਹਿਮਾਨ ਆਏ ਹੋਏ ਹਨ। ਵਿਆਹ ਦਾ ਪ੍ਰੋਗਰਾਮ ਹੋਣ ਕਰਕੇ ਉਨ੍ਹਾਂ ਨੌਜਵਾਨ ਗੱਡੀ ਹੌਲੀ ਚਲਾਉਣ ਲਈ ਕਿਹਾ ਤਾਂ ਨੌਜਵਾਨ ਨੇ ਗੁੱਸੇ ’ਚ ਆ ਕੇ ਗੱਡੀ ਲੋਕਾਂ ’ਤੇ ਚੜ੍ਹਾ ਦਿੱਤਾ ਗੱਡੀ ਦੀ ਟੱਕਰ ਲੱਗਣ ਨਾਲ ਸਾਰੇ ਵਿਅਕਤੀ ਹੇਠਾਂ ਡਿੱਗ ਗਏ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਜਾਣ ਬੁੱਝ ਕੇ ਗੱਡੀ ਲੋਕਾਂ ’ਤੇ ਚੜ੍ਹਾਈ ਹੈ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਛੇਤੀ ਹੀ ਮੁਲਜ਼ਮਾ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ