ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਅੱਤਵਾਦੀ ਮੁਕਾਬ...

    ਅੱਤਵਾਦੀ ਮੁਕਾਬਲੇ ‘ਚ ਸੈਨਾ ਅਧਿਕਾਰੀ ਸਮੇਤ ਪੰਜ ਜਵਾਨ ਸ਼ਹੀਦ

    ਅੱਤਵਾਦੀ ਮੁਕਾਬਲੇ ‘ਚ ਸੈਨਾ ਅਧਿਕਾਰੀ ਸਮੇਤ ਪੰਜ ਜਵਾਨ ਸ਼ਹੀਦ

    ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਫ਼ੌਜੀ ਅਧਿਕਾਰੀ ਸਮੇਤ 5 ਜਵਾਨ ਸ਼ਹੀਦ ਹੋ ਗਏ ਹਨ। ਜਾਣਕਾਰੀ ਅਨੁਸਾਰ ਪੀਰ ਪੰਜਾਲ ਰੇਂਜ ਵਿੱਚ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਚੱਲ ਰਿਹਾ ਸੀ। ਇਸ ਦੌਰਾਨ ਅੱਤਵਾਦੀਆਂ ਨੇ ਫੌਜ ਦੀ ਟੁਕੜੀ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ ਅਤੇ 4 ਜਵਾਨ ਸ਼ਹੀਦ ਹੋਏ ਸਨ। ਖ਼ਬਰ ਲਿਖੇ ਜਾਣ ਤੱਕ ਇਲਾਕੇ ਵਿੱਚ ਆਪਰੇਸ਼ਨ ਚੱਲ ਰਿਹਾ ਸੀ। ਇਸ ਦੇ ਨਾਲ ਹੀ ਫੌਜ ਦੇ ਹੋਰ ਦਸਤੇ ਵੀ ਮੌਕੇ ‘ਤੇ ਭੇਜੇ ਗਏ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਸੋਮਵਾਰ ਤੜਕੇ ਕਾਰਵਾਈ ਸ਼ੁਰੂ ਕੀਤੀ। ਇਸ ਖੇਤਰ ਵਿੱਚ ਭਾਰੀ ਹਥਿਆਰਬੰਦ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ