ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਕੱਲ ਪੰਜਾਬ ਦੌਰ...

    ਕੱਲ ਪੰਜਾਬ ਦੌਰੇ ’ਤੇ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

    Police barricade kill daughter of Kejriwal

    ਕੱਲ ਪੰਜਾਬ ਦੌਰੇ ’ਤੇ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੇ ਦੌਰੇ ’ਤੇ ਆਉਣਗੇ। ਅਰਵਿੰਦ ਕੇਜਰੀਵਾਲੀ ਸਭ ਤੋਂ ਪਹਿਲਾਂ ਸਵ. ਸੇਵਾ ਸਿੰਘ ਸੇਖਵਾਂ ਦੇ ਘਰ ਜਾ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨਗੇ। ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਦੇ ਆਗੂ ਸਨ।

    ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਕੇਜਰੀਵਾਲ ਜਲੰਧਰ ਜਾਣਗੇ। ਇੱਥੇ ਉਹ ਆਪਣੇ ਵਰਕਰਾਂ ਨਾਲ ਮੀਟਿੰਗ ਕਰਨਗੇ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ’ਚ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਹੁਣ ਉਨ੍ਹਾਂ ਦਾ ਧਿਆਨ ਪੰਜਾਬ ਦੀਆਂ ਚੋਣਾਂ ’ਤੇ ਵੀ ਲੱਗਿਆ ਹੈ। ਚਰਚਾ ਇਹ ਵੀ ਹੈ ਕਿ ਪੰਜਾਬ ’ਚ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦਾ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰੇ ਦੇ ਸਬੰਧੀ ਆਪ ਆਗੂਆ ਨਾਲ ਵਿਚਾਰ-ਵਟਾਂਦਰਾ ਕਰ ਸਕਦੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ