ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਕੋਲੇ ਦੀ ਘਾਟ ਸ...

    ਕੋਲੇ ਦੀ ਘਾਟ ਸਬੰਧੀ ਕੇਜਰੀਵਾਲ ਨੇ ਕਿਹਾ, ਦੇਸ਼ ’ਚ ਸਥਿਤੀ ਨਾਜ਼ੁਕ

    Free Electricity Scheme

    ਕੋਲੇ ਦੀ ਘਾਟ ਸਬੰਧੀ ਕੇਜਰੀਵਾਲ ਨੇ ਕਿਹਾ, ਦੇਸ਼ ’ਚ ਸਥਿਤੀ ਨਾਜ਼ੁਕ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ਦੇ ਕੋਲੇ ਦੀ ਪੂਰੀ ਉਪਲੱਬਧਤਾ ਹੋਣ ਦੇ ਦਾਅਵੇ ਦੇ ਬਾਵਜੂਦ ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਕਈ ਖੇਤਰਾਂ ’ਚ ਕੋਲੇ ਦੀ ਕਮੀ ਦਾ ਸੰਕਟ ਪੈਦਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਵੱਡੇ ਪੈਮਾਨੇ ’ਤੇ ਬਿਜਲੀ ਦੀ ਕਟੌਤੀ ਕੀਤੀ ਜਾ ਰਹੀ ਹੈ। ਉੱਥੇ ਹੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਲੇ ਦੀ ਕਮੀ ਨਾਲ ਦੇਸ਼ ’ਚ ਸਥਿਤੀ ਨਾਜ਼ੁਕ ਬਣੀ ਹੋਈ ਹੈ। ਅਸੀਂ ਸਾਰੇ ਮਿਲ ਕੇ ਹਾਲਾਤ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਸਬੰਧੀ ਮੈਂ ਨਿੱਜੀ ਤੌਰ ’ਤੇ ਸਥਿਤੀ ’ਤੇ ਨਜ਼ਰ ਰੱਖ ਰਿਹਾ ਹਾਂ। ਅਸੀਂ ਇਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।

    ਇਸ ਤੋਂ ਪਹਿਲਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਦੋਸ਼ ਲਾਇਆ ਸੀ ਕਿ ਕੇਂਦਰ ਇਹ ਮੰਨਣ ਨੂੰ ਤਿਆਰ ਨਹੀਂ ਹੈ ਕਿ ਕੋਲਾ ਸੰਕਟ ਹੈ ਤੇ ਹਰ ਸਮੱਸਿਆ ਪ੍ਰਤੀ ਅੱਖਾਂ ਬੰਦ ਕਰਨ ਦੀ ਉਸ ਦੀ ਨੀਤੀ ਦੇਸ਼ ਲਈ ਖਤਰਨਾਕ ਸਾਬਿਤ ਹੋ ਸਕਦੀ ਹੈ। ਉਨ੍ਹਾਂ ਦਾ ਬਿਆਨ ਕੋਲਾ ਮੰਤਰਾਲਾ ਦੇ ਇਹ ਕਹਿਣ ਤੋਂ ਬਾਅਦ ਆਇਆ ਹੈ ਕਿ ਬਿਜਲੀ ਉਤਪਾਦਨ ਪਲਾਂਟਾਂ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ’ਚ ਪੂਰੀ ਮਾਤਰਾ ’ਚ ਕੋਲਾ ਉਪਲੱਬਧ ਹੈ। ਨਾਲ ਹੀ, ਮੰਤਰਾਲਾ ਨੇ ਬਿਜਲੀ ਸਪਲਾਈ ’ਚ ਰੁਕਾਵਟ ਆਉਣ ਦੇ ਸ਼ੱਕ ਨੂੰ ਪੂਰੀ ਤਰ੍ਹਾਂ ਨਾਲ ਗੁੰਮਰਾਹ ਕਰਨ ਵਾਲਾ ਕਰਾਰ ਦਿੰਦੇ ਹੋਏ ਖਾਰਜ ਕਰ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ