ਸਾਡੇ ਨਾਲ ਸ਼ਾਮਲ

Follow us

18.9 C
Chandigarh
Thursday, February 19, 2026
More
    Home Breaking News ਦੋ ਡੇਰਾ ਸ਼ਰਧਾਲ...

    ਦੋ ਡੇਰਾ ਸ਼ਰਧਾਲੂਆਂ ਨੂੰ ਮਿਲੀ ਅਗਾਊਂ ਜਮਾਨਤ

    Punjab News

    ਦੋ ਡੇਰਾ ਸ਼ਰਧਾਲੂਆਂ ਨੂੰ ਮਿਲੀ ਅਗਾਊਂ ਜਮਾਨਤ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ । ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਮਾਮਲੇ ’ਚ ਦੋ ਡੇਰਾ ਸ਼ਰਧਾਲੂ ਸ਼ਕਤੀ ਸਿੰਘ ਤੇ ਸੁਖਜਿੰਦਰ ਸਨੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 2015 ’ਚ ਬੇਅਦਬੀ ਸਬੰਧੀ ਦਰਜ਼ ਇੱਕ ਮੁਕੱਦਮੇ ’ਚ 201, 414, 451 ਅਤੇ 120ਬੀ ਆਈਪੀਸੀ ਧਾਰਾਵਾਂ ਦਾ ਵਾਧਾ ਕੀਤਾ ਸੀ। ਨਾਮਜ਼ਦ ਉਕਤ ਦੋਵਾਂ ਮੁਲਜ਼ਮਾਂ ਵੱਲੋਂ ਹਾਈਕੋਰਟ ’ਚ ਜ਼ਮਾਨਤ ਅਰਜ਼ੀ ਦਿੱਤੀ ਗਈ ਜਿਸ ਨੂੰ ਅੱਜ ਅਦਾਲਤ ਨੇ ਮਨਜ਼ੂਰ ਕਰ ਲਿਆ। ਅਦਾਲਤ ਨੇ ਕਿਹਾ ਕਿ ਪੁਲਿਸ ਨੇ ਜੇਕਰ ਇਨ੍ਹਾਂ ਵਿਅਕਤੀਆਂ ਨੂੰ ਜਾਂਚ ’ਚ ਸ਼ਾਮਲ ਕਰਨਾ ਹੈ ਤਾਂ 10 ਦਿਨਾਂ ਦਾ ਨੋਟਿਸ ਦੇ ਸਕਦੀ ਹੈ ।ਇਸੇ ਤਰ੍ਹਾਂ ਜੇਕਰ ਮੁਲਜ਼ਮਾਂ ਨੂੰ ਪੁਲਿਸ ਦੀ ਕਿਸੇ ਤਰ੍ਹਾਂ ਦਾ ਇਤਰਾਜ ਹੈ ਤਾਂ ਉਹ ਵੀ ਹਾਈਕੋਰਟ ਆ ਸਕਦੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ