ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸ਼ਤ ਕਰਨ ਦੀ ਮੰਗ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੀ ਘਟਨਾ ਸਬੰਧੀ ਕਾਂਗਰਸੀ ਵਫ਼ਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਭੈਣ ਤੇ ਕਾਂਗਰਸ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਵੀ ਮੌਜ਼ੂਦ ਸਨ ਵਫ਼ਦ ਨੇ ਘਟਨਾ ਨਾਲ ਜੁੜੇ ਤੱਥਾਂ ਦੇ ਨਾਲ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਅਸੀਂ ਰਾਸ਼ਟਰਪਤੀ ਨੂੰ ਕਿਹਾ ਕਿ ਮੁਲਜ਼ਮ ਦੇ ਪਿਤਾ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ ਕਿਉਕਿ ਉਨ੍ਹਾਂ ਦੀ ਮੌਜ਼ੂਦਗੀ ’ਚ ਨਿਰਪੱਖ ਜਾਂਚ ਸੰਭਵ ਨਹੀਂ ਹੈ। ਇਸ ਤਰ੍ਹਾਂ ਅਸੀਂ ਸੁਪਰੀਮ ਕੋਰਟ ਦੇ ਦੋ ਮੌਜ਼ੂਦਾ ਜੱਜਾਂ ਨਾਲ ਤੋਂ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਪਿ੍ਰਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਰਕਾਰ ਨਾਲ ਇਸ ਮਾਮਲੇ ਸਬੰਧੀ ਚਰਚਾ ਕਰਨਗੇ। ਇਸ ਮੌਕੇ ਰਾਜ ਸਪਾ ’ਚ ਵਿਰੋਧੀ ਧਿਰ ਦੇ ਆਗੂ ਮਿਲਕਾਅਰਜੁਨ ਖੜਗੇ, ਏਕੇ ਐਂਟੋਨੀ, ਗੁਲਾਮ ਨਬੀ ਅਜ਼ਾਦ, ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਤੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਸ਼ਾਮਲ ਰਹੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ