ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ’ਚ ਤਿਉਹਾਰ ਮਨਾਇਆ
ਕੋਟਕਪੂਰਾ, (ਸੁਭਾਸ਼ ਸ਼ਰਮਾ)। ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ’ਚ ਦੁਰਗਾ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਸੁੰਦਰ ਝਾਕੀਆਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਾਰੇ ਵਿਦਿਆਰਥੀ ਰਾਮ, ਲਛਮਣ, ਸੀਤਾ, ਹਨੂੰਮਾਨ, ਰਾਵਣ ਆਦਿ ਦੇ ਵੱਖੋ-ਵੱਖਰੇ ਰੂਪਾਂ ਵਿੱਚ ਬਹੁਤ ਖੂਬਸੂਰਤ ਲੱਗ ਰਹੇ ਸਨ। ਇਸ ਮੌਕੇ ਸ਼੍ਰੀ ਰਾਮ ਚੰਦਰ ਜੀ ਦੀ ਰਾਵਣ ਉੱਪਰ ਜਿੱਤ ਦੀ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ।
ਪ੍ਰਿੰਸੀਪਲ ਸ਼੍ਰੀਮਤੀ ਸ਼ਵਿੰਦਰ ਸੇਠੀ ਨੇ ਇਸ ਸਮਾਗਮ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਤਿਉਹਾਰ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਪਸੀ ਪਿਆਰ, ਸਾਂਝ ਅਤੇ ਭਾਈਚਾਰਾ ਬਣਾ ਕੇ ਰੱਖ ਕੇ ਨੇਕੀ ਅਤੇ ਸਚਾਈ ਦੇ ਰਸਤੇ ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














