ਪੰਜ ਸੂਬਿਆਂ ‘ਚ ਵਿਭਾਨਸਭਾ ਚੋਣਾਂ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮੀਟਿੰਗ
ਨਵੀਂ ਦਿੱਲੀ (ਏਜੰਸੀ)। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਪੰਜ ਰਾਜਾਂ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਕੀਤੀ। ਇਹ ਮੀਟਿੰਗ 11 ਅਸ਼ੋਕ ਰੋਡ ‘ਤੇ ਹੋਈ।
ਮੀਟਿੰਗ ਵਿੱਚ ਜਿੱਥੇ ਗ੍ਰਹਿ ਮੰਤਰੀ ਨੇ ਚੋਣਾਂ ਦੀਆਂ ਤਿਆਰੀਆਂ ਬਾਰੇ ਸਲਾਹ ਮਸ਼ਵਰਾ ਕੀਤਾ, ਉੱਥੇ ਪਾਰਟੀ ਨੇਤਾਵਾਂ ਨੂੰ ਚੋਣ ਰਣਨੀਤੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਭਾਜਪਾ ਦੇ ਸੰਗਠਨ ਮੰਤਰੀ ਬੀਐਲ ਸੰਤੋਸ਼ ਅਤੇ ਸੰਗਠਨ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ। ਸੂਤਰਾਂ ਅਨੁਸਾਰ ਪੀਯੂਸ਼ ਗੋਇਲ ਅਤੇ ਭਾਜਪਾ ਦੇ ਜਨਰਲ ਸਕੱਤਰ ਅWਣ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਸਨ। ਇਸ ਵੇਲੇ ਪੰਜਾਬ ਨੂੰ ਛੱਡ ਕੇ ਬਾਕੀ ਚਾਰ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ। ਜਿੱਥੇ ਭਾਜਪਾ ਦੀ ਨਜ਼ਰ ਪੰਜਾਬ ਵਿੱਚ ਸੱਤਾ ‘ਤੇ ਹੈ, ਉਹ ਚਾਰ ਰਾਜਾਂ ਵਿੱਚ ਆਪਣੀ ਵਾਪਸੀ ਵੀ ਚਾਹੁੰਦੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਸੀ। ਇਹ ਮੀਟਿੰਗ ਕਰੀਬ 5 ਘੰਟੇ ਚੱਲੀ। ਜਿਸ ਵਿੱਚ ਜੇਪੀ ਨੱਡਾ, ਬੀਐਲ ਸੰਤੋਸ਼, ਕੇਂਦਰੀ ਮੰਤਰੀ ਅਤੇ ਰਾਜਾਂ ਦੇ ਇੰਚਾਰਜ ਵੀ ਮੌਜੂਦ ਸਨ। ਸੂਤਰਾਂ ਨੇ ਦੱਸਿਆ ਕਿ ਪਾਰਟੀ ਨੇ ਉੱਤਰ ਪ੍ਰਦੇਸ਼ ਵਿੱਚ 100 ਦਿਨਾਂ ਵਿੱਚ 100 ਸਮਾਗਮਾਂ ਦਾ ਆਯੋਜਨ ਕਰਨ ਦੀ ਯੋਜਨਾ ਬਣਾਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ