ਝੂਠੇ ਵਾਅਦੇ ਕਰਨ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ: ਮਾਨ

Punjab Politics Sachkahoon

ਝੂਠੇ ਵਾਅਦੇ ਕਰਨ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ: ਮਾਨ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਰਗਰਮ ਹੋ ਰਹੀਆਂ ਰਾਜਨੀਤਕ ਪਾਰਟੀਆਂ ਵੱਲੋਂ ਵੱਖੋ ਵੱਖ ਤਰੀਕੇ ਨਾਲ ਪ੍ਰੋਗਰਾਮ ਆਯੋਜਤ ਕੀਤੇ ਜਾ ਰਹੇ ਹਨ। ਜਿਸ ਵਿਚ ਸਥਾਨਕ ਵਾਰਡ ਨੰਬਰ 17 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਦੇ ਨਾਲ ਚਾਹ ਦਾ ਕੱਪ ਸਾਂਝਾ ਕਰਨ ਲਈ ਪਾਰਟੀ ਦੇ ਯੂਥ ਆਗੂ ਵਿਨਰਜੀਤ ਸਿੰਘ ਖਡਿਆਲ ਦੀ ਅਗਵਾਈ ਵਿਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਥਾਨਕ ਵਾਰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮਾਨ ਨਾਲ ਗੱਲਬਾਤ ਸਾਂਝੀ ਕੀਤੀ ਅਤੇ ਆਪਣੇ ਵਾਰਡ ਦੀਆਂ ਮੁਸ਼ਕਲਾਂ ਆਦਿ ਤੋਂ ਜਾਣੂ ਕਰਵਾਇਆ।

ਇਸ ਮੌਕੇ ਪਾਰਟੀ ਦੇ ਸੰਭਾਵਿਤ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕਾਂ ਦਾ ਪਿਆਰ ਬੜੇ ਉਤਸ਼ਾਹ ਨਾਲ ਮਿਲ ਰਿਹਾ ਹੈ। ਜਿਸ ਲਈ ਹਰ ਇਕ ਜਗ੍ਹਾ ’ਤੇ ਸੂਝਵਾਨ ਲੋਕ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਮਾਣ ਸਤਿਕਾਰ ਦੇ ਰਹੇ ਹਨ। ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਜਰੀਵਾਲ ਦੇ ਲੁਭਾਵਣੇ ਲੱਛੇਦਾਰ ਭਾਸ਼ਣਾਂ ’ਤੇ ਕੋਈ ਅਸਰ ਨਹੀਂ ਕਰਦੇ ਲੋਕਾਂ ਨੂੰ ਪਤਾ ਹੈ ਕਿ ਕਿ ਝੂਠ ਦੀ ਬੁਨਿਆਦ ਕੰਧਾਂ ਉਸਾਰੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ 2022 ਵਿੱਚ ਅਕਾਲੀ ਬਸਪਾ ਦੀ ਸਰਕਾਰ ਬਹੁਮਤ ਲੈ ਕੇ ਹੋਂਦ ਵਿੱਚ ਆ ਰਹੀ ਹੈ ਜਿਸ ਨੂੰ ਆਉਣ ਤੋਂ ਕੋਈ ਵੀ ਤਾਕਤ ਰੋਕ ਨਹੀਂ ਸਕੇਗੀ ਇਸ ਮੌਕੇ ’ਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਨੇ ਵੀ ਸਰਦਾਰ ਮਾਨ ਦੇ ਉਨ੍ਹਾਂ ਦੇ ਵਾਰਡ ਵਿਚ ਪਹੁੰਚਣ ’ਤੇ ਜੀ ਆਇਆਂ ਆਖਿਆ ਅਤੇ ਵਾਰਡ ਵਾਸੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਛੋਟੇ ਜਿਹੇ ਸੱਦੇ ’ਤੇ ਇਕੱਤਰ ਹੋ ਕੇ ਸਰਦਾਰ ਮਾਨ ਦੇ ਨਾਲ ਚਾਹ ਦੇ ਕੱਪ ਨੂੰ ਸਾਂਝਾ ਕਰਨ ਦੇ ਨਾਲ ਨਾਲ ਆਪਣੀ ਗੱਲਬਾਤ ਨੂੰ ਗੱਲਬਾਤ ਵੀ ਸਾਂਝੀ ਕੀਤੀ ਹੈ।

ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਚੀਮਾ ਨੇ ਵੀ ਮਾਨ ਵੱਲੋਂ ਪ੍ਰੋਗਰਾਮ ਵਿਚ ਪਹੁੰਚਣ ’ਤੇ ਜੀ ਆਇਆਂ ਆਖਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਦਾ ਬੱਚਾ ਬੱਚਾ ਉਨ੍ਹਾਂ ਦੇ ਨਾਲ ਖੜ੍ਹੇਗਾ। ਇਸ ਮੌਕੇ ਬੀ ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹਰਿੰਦਰ ਸਿੰਘ ਜੋਸਨ ਤੋਂ ਇਲਾਵਾ ਪਰਮਜੀਤ ਸਿੰਘ ਤਾਜੋ, ਰਾਣਾ ਬਾਲਟੀਆਂ ਵਾਲਾ, ਬਲਦੇਵ ਸਿੰਘ ਭੋਡੇ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਗਵਾਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ