ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਸ਼ਹੀਦ ਮਨਦੀਪ ਸਿ...

    ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਪੁੱਜੇ ਮੁੱਖ ਮੰਤਰੀ ਚੰਨੀ

    ਪਰਿਵਾਰ ਨੂੰ ਦਿੱਤਾ 50 ਲੱਖ ਦਾ ਚੈੱਕ

    (ਸੱਚ ਕਹੂੰ ਨਿਊਜ਼) ਅੰਮਿ੍ਰਤਸਰ। ਜੰਮੂ ਕਸ਼ਮੀਰ ’ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਮਨਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇੇਂਟ ਕੀਤੀ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਪਰਿਵਾਰ ਨੂੰ ਦੁੱਖ ਦੀ ਇਸ ਘੜੀ ’ਚ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।

    ਮੁੱਖ ਮੰਤਰੀ ਨੇ ਸ਼ਹੀਦ ਮਨਦੀਪ ਸਿੰਘ ਪੁੱਤਰ ਨੂੰ ਗੋਦੀ ਚੁੱਕ ਕੇ ਗਲ ਨਾਲ ਲਾਇਆ ਤੇ ਢੇਰ ਸਾਰਾ ਪਿਆਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਦੀ ਪਤਨੀ ਨੂੰ 50 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਇਸ ਦੌਰਾਨ ਸ਼ਹੀਦ ਮਨਦੀਪ ਸਿੰਘ ਦੇ ਨਾਂਅ ’ਤੇ ਪਿੰਡ ’ਚ ਫੁੱਟਬਾਲ ਸਟੇਡੀਅਮ ਵੀ ਬਣਾਉਣ ਦਾ ਐਲਾਨ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ