ਮਾਲੇਰਕੋਟਲਾ ’ਚ ਅੱਗ ਨਾਲ 200 ਝੁੱਗੀਆਂ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ

ਮਾਲੇਰਕੋਟਲਾ ’ਚ ਅੱਗ ਨਾਲ 200 ਝੁੱਗੀਆਂ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ

(ਗੁਰਤੇਜ ਜੋਸ਼ੀ) ਮਾਲੇਰਕੋਟਲਾ, 20 ਅਕਤੂਬਰ। ਸਥਾਨਕ ਠੰਢੀ ਸੜਕ ਸਥਿੱਤ ਫੈਕਟਰੀ ਏਰੀਆ ਵਿੱਚ ਅੱਜ ਉਸ ਸਮੇਂ ਭਾਜੜ ਪੈ ਗਈ ਜਦੋ ਉੱਥੇ ਝੁੱਗੀ ਝੌਪੜੀਆਂ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਕਰੀਬ 200 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਜਾਣਕਾਰੀ ਅਨੁਸਾਰ ਫੈਕਟਰੀ ਏਰੀਆ ’ਚ ਟੈਲੀਫੋੂਨ ਐਕਸਚੇਂਜ ਦੇ ਪਿਛਲੇ ਪਾਸੇ ਖਾਲੀ ਪਈ ਜਗ੍ਹਾ ’ਚ ਲਗਭਗ 200 ਝੁੱਗੀਆਂ ਹਨ, ਜਿਨ੍ਹਾਂ ’ਚ ਵੱਡੀ ਗਿਣਤੀ ’ਚ ਪਰਿਵਾਰ ਰਹਿੰਦੇ ਹਨ, ਜੋ ਹਰ ਰੋਜ਼ ਆਪਣੇ ਛੋਟੇ-ਮੋਟੇ ਕੰਮ ਕਰਕੇ ਆਪਣੇ ਪਰਿਵਾਰ ਪਾਲਦੇ ਹਨ, ਅੱਜ ਇਸ ਭਿਆਨਕ ਅੱਗ ਨੇ ਉਨ੍ਹਾਂ ਦਾ ਸਭ ਕੁਝ ਆਪਣੀ ਲਪੇਟ ਵਿੱਚ ਲੈ ਲਿਆ।

ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਅੱਗ ਬੁਜਾਊ ਅਮਲਾ ਅਤੇ ਪੁਲਿਸ ਪ੍ਰਸ਼ਾਸਨ ਵੀ ਮੌਕੇ ’ਤੇ ਪਹੁੰਚ ਗਿਆ ਅੱਗ ਇੰਨੀ ਭਿਆਨਕ ਸੀ ਕਿ ਉੱਥੇ ਮੌਜ਼ੂਦ ਅਮਲੇ ਨੇ ਬੜੀ ਜ਼ੱਦੋ-ਜ਼ਹਿਦ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ। ਬੇਘਰ ਹੋਏ ਪਰਿਵਾਰਾਂ ਨੇ ਰੋਂਦਿਆਂ ਦੱਸਿਆ ਕਿ ਸਾਡੇ ਕੋਲ ਕੁਝ ਵੀ ਨਹੀਂ ਬਚਿਆ, ਜੋ ਵੀ ਸੀ ਉਹ ਅੱਗ ਲੱਗਣ ਨਾਲ ਸਾਰਾ ਕੁੱਝ ਸੜ ਕੇ ਸੁਆਹ ਹੋ ਗਿਆ। ਜ਼ਿਆਦਾ ਨੁਕਸਾਨ ਹੋਣ ਦਾ ਕਾਰਨ ਝੁਗੀਆਂ ਅੰਦਰ ਗੈਸ ਸਿਲੰਡਰਾਂ ਦਾ ਹੋਣਾ ਵੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਜੋ ਵੀ ਪੂੰਜੀ ਸੀ ਸੜਕੇ ਸੁਆਹ ਹੋ ਗਈ। ਇਸ ਤੋਂ ਇਲਾਵਾ ਜਿਸ ਵਿੱਚ ਗੈਸ ਸਿਲੰਡਰ ਵੀ ਸ਼ਾਮਲ ਹਨ, ਉਹ ਵੀ ਫਟ ਗਏ। ਪਰ ਅੱਗ ਲੱਗਣ ਦੇ ਕਾਰਨਾ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ।

ਇਸ ਸਬੰਧੀ ਮੌਕੇ ’ਤੇ ਪਹੁੰਚੇ ਐਸਪੀ ਅਮਨਦੀਪ ਸਿੰਘ ਬਰਾੜ ਅਤੇ ਡੀਐਸਪੀ ਪਵਨਜੀਤ ਸਿੰਘ ਨੇ ਗੱਲਬਾਤ ਕਰਦਿਆ ਦੱਸਿਆ ਕਿ ਅੱਜ ਜਿਹੜੀ ਇਹ ਅੱਗ ਲੱਗੀ ਹੈ ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ, ਜਿਸ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਪਰ ਇਸ ਅੱਗ ਨਾਲ 200 ਦੇ ਕਰੀਬ ਝੁੱਗੀਆਂ ਬਿਲਕੁਲ ਸੜ ਕੇ ਸੁਆਹ ਹੋ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਦਾ ਮਾਲੀ ਨੁਕਸਾਨ ਵੀ ਹੋਇਆ ਹੈ ਗਨੀਮਤ ਰਹੀ ਕਿ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ। ਇਸ ਤੋਂ ਇਲਾਵਾ ਇ ਵਾਰਡ ਦੇ ਕੌਸ਼ਲਰ ਅਤੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਮਨੋਜ ਉੱਪਲ ਅਤੇ ਭਾਜਪਾ ਮੰਡਲ ਪ੍ਰਧਾਨ ਅਮਨ ਥਾਪਰ ਮਾਲੇਰਕੋਟਲਾ ਨੇ ਇਸ ਹੋਈ ਦੁਰਘਟਨਾ ’ਤੇ ਗਹਿਰੇ ਦੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੰਜਾਬ ਸਰਕਾਰ ਤੋਂ ਇਨ੍ਹਾਂ ਗਰੀਬ ਲੋਕਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਜੋ ਇਹ ਆਪਣਾ ਗੁਜ਼ਾਰ ਬਸਰ ਕਰ ਸਕਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ