ਹਰੀਸ਼ ਚੌਧਰੀ ਬਣੇ ਪੰਜਾਬ ਦੇ ਨਵੇਂ ਇੰਚਾਰਜ
ਚੰਡੀਗੜ੍ਹ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ਹੋਇਆ ਹੈ। ਹਾਈਕਮਾਨ ਨੇ ਰਾਵਤ ਨੂੰ ਪੰਜਾਬ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਹੈ। ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ‘ਤੇ ਪੰਜਾਬ ਮਾਮਲਿਆਂ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉੱਤਰਾਖੰਡ ਚੋਣਾਂ ਕਰਕੇ ਰਾਵਤ ਕਈ ਵਾਰ ਮੰਗ ਕਰ ਚੁੱਕੇ ਹਨ।
ਕਾਂਗਰਸ ਪ੍ਰਧਾਨ ਨੇ ਹਰੀਸ਼ ਚੌਧਰੀ ਨੂੰ ਏਆਈਸੀਸੀ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਵਜੋਂ ਤੁਰੰਤ ਪ੍ਰਭਾਵ ਨਾਲ ਨਿਯੁਕਤ ਕੀਤਾ ਹੈ। ਹਰੀਸ਼ ਰਾਵਤ ਨੂੰ ਉਨ੍ਹਾਂ ਦੀ ਮੌਜੂਦਾ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ