ਲਖੀਮਪੁਰ ਘਟਨਾ ’ਚ ਮਿ੍ਰਤਕ ਕਿਸਾਨਾਂ ਦੀਆਂ ਅਸਥੀਆਂ ਹੁਸੈਨੀਵਾਲਾ ਸਤਲੁਜ ਦਰਿਆ ’ਚ ਕੀਤੀਆਂ ਜਲ ਪ੍ਰਵਾਹ

Lakhimpur Incident Sachkahoon

ਲਖੀਮਪੁਰ ਘਟਨਾ ’ਚ ਮਿ੍ਰਤਕ ਕਿਸਾਨਾਂ ਦੀਆਂ ਅਸਥੀਆਂ ਹੁਸੈਨੀਵਾਲਾ ਸਤਲੁਜ ਦਰਿਆ ’ਚ ਕੀਤੀਆਂ ਜਲ ਪ੍ਰਵਾਹ

ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਸ਼ਹੀਦੀ ਸਮਾਰਕ ’ਤੇ ਨਤਮਸਤਕ ਹੋਏ ਕਿਸਾਨ
ਖੇਤੀ ਕਾਨੂੰਨ ਰੱਦ ਅਤੇ ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਸੰਘਰਸ਼ ਜਾਰੀ ਰਹੇਗਾ : ਕਿਸਾਨ ਆਗੂ

(ਸਤਪਾਲ ਥਿੰਦ) ਫਿਰੋਜ਼ਪੁਰ। ਯੂਪੀ ਦੇ ਲਖੀਮਪੁਰ ਘਟਨਾ ’ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਵੱਖ-ਵੱਖ ਦਰਿਆਵਾਂ ’ਚ ਇਹਨਾਂ ਸ਼ਹੀਦਾਂ ਦੀ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਅਸਥੀ ਕਲਸ਼ ਯਾਤਰਾ ਦੇ ਰੂਪ ਵਿੱਚ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਹੁਸੈਨੀਵਾਲਾ ਵਿਖੇ ਵੱਗਦੇ ਸਤਲੁਜ ਦਰਿਆ ’ਚ ਸ਼ਹੀਦਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪਹੰੁਚਿਆ, ਜਿਸ ਤੋਂ ਪਹਿਲਾਂ ਕਿਸਾਨਾਂ ਦੇ ਵੱਡੇ ਕਾਫਲੇ ਵੱਲੋਂ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਸ ਕਾਫਲੇ ਵਿੱਚ ਵੱਡੀ ਗਿਣਤੀ ਕਿਸਾਨਾਂ ਤੋਂ ਇਲਾਵਾ ਬੀਬੀਆਂ ਤੇ ਨੌਜਵਾਨ ਵੀ ਮੌਜੂਦ ਸਨ, ਜਿਹਨਾਂ ਵੱਲੋਂ ਸ਼ਹੀਦਾਂ ਦੀ ਸੋਚ ’ਤੇ ਚੱਲਣ ਸਮੇਤ ਕਈ ਦੇਸ਼ ਭਗਤੀ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਜੱਥੇਬੰਦੀ ਦੇ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਅਤੇ ਹੋਰ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਘਟਨਾ ’ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਹਰ ਵੱਗਦੇ ਦਰਿਆਵਾਂ ’ਚ ਜਲ ਪ੍ਰਵਾਹ ਕਰਨ ਦਾ ਪ੍ਰੋਗਰਾਮ ਉਲਕਿਆ ਗਿਆ ਹੈ, ਜਿਸ ਤਹਿਤ ਅੱਜ ਵੱਡੀ ਤਦਾਦ ’ਚ ਕਿਸਾਨ ਹੁਸੈਨੀਵਾਲਾ ਪਹੰੁਚੇ ਹਨ, ਜਿੱਥੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮਗਰੋਂ ਕਿਸਾਨੀ ਲਈ ਸੰਘਰਸ਼ ਲੜਦੇ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਸਤਲੁਜ ਦਰਿਆ ’ਚ ਜਲਪ੍ਰਵਾਹ ਕੀਤੀਆਂ ਗਈਆਂ ਹਨ। ਕਿਸਾਨਾਂ ਆਗੂਆਂ ਨੇ ਕਿਹਾ ਕਿ ਜਿੰਨਾਂ ਚਿਰ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਬਿਜਲੀ ਬਿੱਲ ਰੱਦ ਨਹੀਂ ਕਰਦੀ, ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਤੱਕ ਕਿਸਾਨਾਂ ਦਾ ਇਹ ਘੋਲ ਜਾਰੀ ਰਹੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ