ਕਿਸਾਨਾਂ ਅਤੇ ਆੜ੍ਹਤੀਆਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕਰਨ ਵਾਲੇ ਸ਼ੈੱਲਰ ਮਾਲਕ ਖ਼ਿਲਾਫ਼ ਲਾਇਆ ਧਰਨਾ
(ਖੁਸਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਅਨਾਜ ਮੰਡੀ ਵਿਖੇ ਇੱਕ ਸੈਲਰ ਮਾਲਕ ਵਲੋਂ ਕਿਸਾਨਾਂ ਆੜ੍ਹਤੀਆਂ ਦੇ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕਰਨ ਦੇ ਰੋਸ ਵਜੋਂ ਦੁਕਾਨ ਅੱਗੇ ਧਰਨਾ ਲਾ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਕਿਸਾਨ ਆਗੂ ਦਰਬਾਰਾ ਸਿੰਘ ਛਾਜਲਾ, ਰਾਮਸਰਨ ਸਿੰਘ ਉਗਰਾਹਾਂ ’ਤੇ ਗੋਬਿੰਦ ਸਿੰਘ ਚੱਠਾ ਨੇ ਕਿਹਾ ਕਿ ਇਹ ਸੈਲਰ ਮਾਲਕ ਕਿਸਾਨਾਂ ਅਤੇ ਆੜ੍ਹਤੀਆਂ ਦੇ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕਰ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿੳੁਂਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ’ਤੇ ਪੰਜਾਬ ਸਰਕਾਰ ਦੀਆਂ ਏਜੰਸੀਆਂ ਵੱਲੋਂ ਉਨ੍ਹਾਂ ਨੂੰ ਜਾਂਚ ਦੇ ਨਾਂ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ’ਤੇ ਖਰੀਦ ਏਜੰਸੀਆਂ ਵੱਲੋਂ ਝੋਨਾ ਖਰੀਦਣਾ ਵੀ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਰਾਈਸ ਮਿੱਲ ਦੇ ਮਾਲਕ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਕਿਸਾਨਾਂ ਅਤੇ ਆੜ੍ਹਤੀਆਂ ’ਤੇ ਝੂਠੀਆਂ ਸ਼ਿਕਾਇਤਾਂ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਆਪਣੀਆਂ ਸ਼ਿਕਾਇਤਾਂ ਵਾਪਸ ਲੈਣੀਚਾਹੀਦੀ ਹੈ, ਨਹੀਂ ਤਾਂ ਇਸ ਧਰਨੇ ਨੂੰ ਅਣਮਿੱਥੇ ਸਮੇਂ ਲਈ ਲਗਾਇਆ ਜਾਵੇਗਾ।
ਇਸ ਮੌਕੇ ਕਿਸਾਨ ਆਗੂਆਂ ਨੇ ਖਰੀਦ ਏਜੰਸੀਆਂ ਅਤੇ ਕਿਸਾਨਾਂ ਦੀ ਖਰੀਦ ਕੀਤੀ ਫਸਲ ਦੀ ਰਾਸ਼ੀ ਵਿਚ ਵੀ ਦੇਰੀ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ 14 ਅਕਤੂਬਰ ਦੀ ਵੇਚੀ ਹੋਈ ਜੀਰੀ ਦੀ ਪੇਮੇਂਟ ਹੁਣ ਤੱਕ ਨਹੀਂ ਪਾਈ ਗਈ ਹੈ। ਉਨ੍ਹਾਂ ਸਰਕਾਰ ਤੋਂ ਜਲਦੀ ਤੋਂ ਜਲਦੀ ਬਣਦੀ ਰਾਸ਼ੀ ਨੂੰ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ। ਇਸ ਧਰਨੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ’ਤੇ ਔਰਤਾਂ ਸ਼ਾਮਲ ਸਨ। ਇਸ ਸਮੇਂ ਹੋਰਨਾਂ ਤੋਂ ਇਲਾਵਾ ਰਾਮਪਾਲ ਸੁਨਾਮ, ਮਹਿੰਦਰ ਸਿੰਘ ਨਮੋਲ, ਭਗਵਾਨ ਸਿੰਘ ਸੁਨਾਮ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ ਜਵੰਧਾ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ