ਕੱਲ੍ਹ ਦੇਸ਼ ਭਰ ’ਚ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ

ਸਵੇਰੇ 11 ਵਜੇ ਤੋਂ 2 ਵਜੇ ਤੱਕ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

(ਸੱਚ ਕਹੂੰ ਨਿਊਜ਼) ਕਰਨਾਲ। ਲਖੀਮਪੁਰੀ ਖੀਰੀ ਮਾਮਲੇ ’ਚ ਕਿਸਾਨ ਕੱਲ੍ਹ 26 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨਗੇ ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕੀਤਾ ਜਾਵੇਗਾ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਨੇ ਕੀਤਾ। ਕਿਸਾਨ ਆਗੂ ਗੁਰਨਾਮ ਸਿੰਘ ਚਢੂਣੀ ਨੇ ਕਿਹਾ ਕਿ ਕਿਸਾਨ ਸਾਰੀਆਂ ਤਹਿਸੀਲਾਂ ਤੇ ਜ਼ਿਲ੍ਹਾ ਸਕੱਤਰੇਤਾਂ ’ਤੇ ਧਰਨਾ ਦੇਣਗੇ ਤੇ ਰਾਸ਼ਟਰਪਤੀ ਦੇ ਨਾਂਅ ਐਸਡੀਐਮ, ਤਹਿਸੀਲਦਾਰ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣਗੇ।

ਇਹ ਰੋਸ ਪ੍ਰਦਰਸ਼ਨ ਲਖਮੀਪੁਰ ਖੀਰੀ ’ਚ ਵਾਪਰੀ ਘਟਨਾ ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ। ਲਖੀਮਪੁਰ ਖੀਰੀ ’ਚ 4 ਕਿਸਾਨਾਂ ਤੇ ਪੱਤਰਕਾਰ ਦਾ ਕਤਲ ਕਰ ਦਿੱਤਾ ਗਿਆ ਸੀ ਇਹ ਦੱਸਣਯੋਗ ਹੈ ਕਿ ਲਖੀਮਪੁਰੀ ਖੀਰੀ ’ਚ 3 ਅਕਤੂਬਰ ਨੂੰ ਇੱਕ ਪ੍ਰੋਗਰਾਮ ਦੌਰਾਨ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਦੋਸ਼ ਹੈ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਦੇ ਕਾਫ਼ਲੇ ਨ ਕਿਸਾਨਾਂ ਨੂੰ ਕੁਚਲਿਆ ਸੀ ਜਿਸ ’ਚ ਦਿਲਜੀਤ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਨਛੱਤਰ ਸਿੰਘ ਤੇ ਪੱਤਰਕਾਰ ਰਮਨ ਕਸ਼ਯਪ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਮੁਲਜ਼ਮ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਗਿ੍ਰਫ਼ਤਾਰ ਕਰਨ, 11 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਤੇ ਐਮਐਸਪੀ ਬਿੱਲ ਸਬੰਧੀ ਪ੍ਰਦਰਸ਼ਨ ਕੀਤੇ ਜਾਣੇ ਹਨ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਸੰਘਰਸ਼ ਪੂਰੇ ਦੇਸ਼ ’ਚ ਚੱਲ ਰਿਹਾ ਹੈ ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ