ਗੁਜਰਾਤ ਦੌਰੇ ਦੇ ਚੱਲਦਿਆਂ ਨਹੀਂ ਹੋਈ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਅੱਜ ਹੋਣ ਵਾਲੀ ਮੁਲਾਕਾਤ ਟਲ ਗਈ ਹੈ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗੁਜਰਾਤ ਦੌਰੇ ’ਤੇ ਜਾਣਾ ਹੈ। ਇਸ ਕਰਕੇ ਇਸ ਮੁਲਾਕਾਤ ਸੰਭਵ ਨਹੀਂ ਹੋ ਸਕੀ। ਇਸ ਲਈ ਹੁਣ ਅਗਲੀ ਮੁਲਾਕਾਤ ਕਿਸੇ ਹੋਰ ਦਿਨ ਤੈਅ ਕੀਤੀ ਜਾਵੇਗੀ।
ਕੈਪਟਨ ਨੇ ਸ਼ਾਹ ਨਾਲ ਖੇਤੀ ਕਾਨੂੰਨਾਂ ਸਬੰਧੀ ਚਰਚਾ ਕਰਨੀ ਸੀ ਤਾਂ ਕਿ ਇਸ ਦਾ ਹੱਲ ਕੱਢਿਆ ਜਾ ਸਕੇ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਬੁੱਧਵਾਰ ਰਾਤ ਨੂੰ ਹੀ ਦਿੱਲੀ ਪਹੁੰਚ ਗਏ ਸਨ। ਅਮਰਿੰਦਰ ਨਾਲ ਖੇਤੀ ਮਾਹਿਰ ਵੀ ਨਾਲ ਸਨ ਕੈਪਟਨ ਦੀ ਹਾਲੇ ਤੱਕ ਕਿਸਾਨ ਮੋਰਚੇ ਦੇ ਆਗੂਆਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਕਿਸਾਨ ਅੰਦੋਲਨ ਦੇ ਹੱਲ ਹੋਣ ਤੋਂ ਬਾਅਦ ਹੀ ਉਨ੍ਹਾਂ ਦੀ ਨਵੀਂ ਪਾਰਟੀ ਲਾਂਚ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਨਾਲ ਮਿਲ ਕੇ ਛੇਤੀ ਹੀ ਖੇਤੀ ਕਾਨੂੰਨਾਂ ਦਾ ਹੱਲ ਕੱਢਣ ਚਾਹੁੰਦੇ ਹਨ ਤਾਂ ਕਿ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਖਤਮ ਕੀਤਾ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ