ਰੋਸ ਪ੍ਰਦਰਸ਼ਨ ਦੀ ਅਗਵਾਈ ਸੁਖਬੀਰ ਬਾਦਲ ਨੇ ਕੀਤੀ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ’ਚ ਬੀਐੱਸਐਫ ਦੇ ਵਧਾਏ ਗਏ ਅਧਿਕਾਰ ਖੇਤਰ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਅੰਮਿ੍ਰਤਸਰ ’ਚ ਰੋਸ ਪ੍ਰਦਰਸ਼ਨ ਕੀਤਾ। ਮੋਰਚੇ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ। ਮਾਰਚ ਦੌਰਾਨ ਦੇਸ਼ ਭਗਤੀ ਦੀ ਗੀਤ ਗੂੰਜਦੇ ਰਹੇ। ਇਹ ਮਾਰਚ ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ ਕੱਢਿਆ ਗਿਆ ਮਾਰਚ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਜੰਮ ਕੇ ਹਮਲਾ ਕੀਤਾ।
ਸੁਖਬੀਰ ਨੇ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਢਹਿ ਢੇਰੀ ਕਰਨ ’ਚ ਜੁਟੀ ਹੈ ਬਾਦਲ ਨੇ ਕਿਹਾ ਕਿ ਪੰਜਾਬ ’ਚ ਬੀਐਸਐਫ ਦਾ ਅਧਿਕਾਰ 50 ਕਿਮੀ ਤੱਕ ਵਧਾਉਣ ਦਾ ਅਧਿਕਾਰ ਸਿੱਧੇ ਤੌਰ ’ਤੇ ਸੂਬੇ ਦੀ ਤਾਕਤਾਂ ਦਾ ਉਲੰਘਣ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਹ ਸਭ ਕੀਤਾ ਕਰਾਇਆ ਸੂਬਾ ਸਰਕਾਰ ਦੀ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਕੇ ਹੋਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ