ਅਕਤੂਬਰ ‘ਚ ਪੈਟਰੋਲ 7.70 ਰੁਪਏ ਤੇ ਡੀਜਲ 8.30 ਰੁਪਏ ਹੋਇਆ ਮਹਿੰਗਾ
ਨਵੀਂ ਦਿੱਲੀ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਐਤਵਾਰ ਨੂੰ ਲਗਾਤਾਰ ਪੰਜਵੇਂ ਦਿਨ ਘਰੇਲੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਰਿਹਾ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਨ੍ਹਾਂ ਦੋਵਾਂ ਦੀਆਂ ਕੀਮਤਾਂ ‘ਚ 35 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ‘ਚ ਪੈਟਰੋਲ 109.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.07 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ੋਤੇ ਪਹੁੰਚ ਗਿਆ। ਇਸ ਮਹੀਨੇ ‘ਚ ਹੁਣ ਤੱਕ 31 ਦਿਨਾਂ ‘ਚੋਂ 24 ਦਿਨਾਂ ‘ਚ ਇਨ੍ਹਾਂ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਸ ਮਹੀਨੇ ਹੁਣ ਤੱਕ ਪੈਟਰੋਲ 7.70 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 8.30 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।
ਇਸ ਵਾਧੇ ਤੋਂ ਬਾਅਦ ਮੁੰਬਈ ੋਚ ਪੈਟਰੋਲ 1132.15 ਰੁਪਏ ਅਤੇ ਡੀਜ਼ਲ 104.09 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਕੋਲਕਾਤਾ ‘ਚ ਵੀ ਪੈਟਰੋਲ 109.79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.19 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਰਾਂਚੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਿਰਫ਼ ਸੱਤ ਪੈਸੇ ਦਾ ਅੰਤਰ ਹੈ। ਪੈਟਰੋਲ ਦੀ ਕੀਮਤ 103.53 ਰੁਪਏ ਅਤੇ ਡੀਜ਼ਲ ਦੀ ਕੀਮਤ 103.46 ਰੁਪਏ ਪ੍ਰਤੀ ਲੀਟਰ ਹੈ। ਨੋਇਡਾ, ਦਿੱਲੀ ਐਨਸੀਆਰ ਵਿੱਚ ਪੈਟਰੋਲ ਦੀ ਕੀਮਤ 106.46 ਰੁਪਏ ਅਤੇ ਡੀਜ਼ਲ ਦੀ ਕੀਮਤ 98.73 ਰੁਪਏ ਪ੍ਰਤੀ ਲੀਟਰ ਹੈ।
ਫਿਲਹਾਲ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ੋਚ ਪੈਟਰੋਲ ਦੀ ਕੀਮਤ 110 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਡੀਜ਼ਲ ਨੇ ਵੀ ਸੈਂਕੜਾ ਮਾਰਿਆ ਹੈ। ਬਜ਼ਾਰ ਅਧਿਐਨ ਅਤੇ ਕ੍ਰੈਡਿਟ ਰੇਟਿੰਗ ਫਰਮ ਗੋਲਡਮੈਨ ਨੇ ਅਗਲੇ ਸਾਲ ਤੱਕ ਬ੍ਰੈਂਟ ਕਰੂਡ ਦੇ /110 ਪ੍ਰਤੀ ਬੈਰਲ ਤੱਕ ਪਹੁੰਚਣ ਦੀ ਰਿਪੋਰਟ ਤੋਂ ਬਾਅਦ ਕੱਚਾ ਤੇਲ ਵਧਿਆ ਸੀ ਅਤੇ ਕੱਚਾ ਤੇਲ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਸੀ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ ‘ਚ ਪੈਟਰੋਲ 109.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.07 ਰੁਪਏ ਪ੍ਰਤੀ ਲੀਟਰ ੋਤੇ ਪਹੁੰਚ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ੋਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ