ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਜਮੀਨੀ ਰੰਜਿਸ਼ ...

    ਜਮੀਨੀ ਰੰਜਿਸ਼ ਕਰਕੇ ਚੱਲੀਆਂ ਗੋਲੀਆਂ, ਦੋ ਸਕੇ ਭਰਾਵਾਂ ਦੀ ਮੌਤ

    ਜਮੀਨੀ ਰੰਜਿਸ਼ ਕਰਕੇ ਚੱਲੀਆਂ ਗੋਲੀਆਂ, ਦੋ ਸਕੇ ਭਰਾਵਾਂ ਦੀ ਮੌਤ

    ਫ਼ਿਰੋਜਪੁਰ (ਸਤਪਾਲ ਥਿੰਦ)। ਜ਼ਿਲ੍ਹਾ ਫਿਰੋਜ਼ਪੁਰ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਚੁੱਕੀ ਹੈ, ਜਿਸ ਦੀ ਮਿਸਾਲ ਅੱਜ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਤੋਂ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਪੁਰਾਣੀ ਜਗ੍ਹਾ ਦੀ ਰੰਜ਼ਿਸ਼ ਨੂੰ ਲੈਕੇ ਗੋਲੀਆਂ ਚੱਲ ਗਈਆਂ। ਦੋ ਧਿਰਾਂ ਵਿਚ ਚੱਲੀ ਗੋਲੀ ਕਾਰਨ ਦੋ ਸਕੇ ਭਰਾਵਾਂ ਬਖਸ਼ੀਸ਼ ਤੇ ਕਾਬਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ , ਜਦਕਿ ਦੋ ਲੋਕ ਜ਼ਖਮੀਂ ਹੋ ਗਏ ਜਿਨ੍ਹਾਂ ਨੂੰ ਫਰੀਦਕੋਟ ਹਸਪਤਾਲ ਵਿਚ ਦਾਖਲ ਕੀਤਾ ਗਿਆ। ਘਟਨਾ ਦੀ ਖਬਰ ਮਿਲਦੇ ਹੀ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਉਥੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾਂ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ਵਿਚ ਜੁੱਟ ਗਈ ਹੈ, ਇਸ ਦੌਰਾਨ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਹੋਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ