ਪੰਜਾਬ ਸਰਕਾਰ ਵੱਲੋਂ 11 ਫ਼ੀਸਦੀ ਡੀ ਏ ਜਾਰੀ ਕਰਨਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਸੰਘਰਸ਼ ਦੀ ਅੰਸ਼ਿਕ ਜਿੱਤ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਪੰਜਾਬ ਤੁਰੰਤ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਕਰਨ

ਫਰੀਦਕੋਟ (ਸੁਭਾਸ਼ ਸ਼ਰਮਾ)। ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਵਿੱਢੇ ਸੰਘਰਸ਼ ਤੇ 16 ਅਕਤੂਬਰ ਤੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਲੱਗੇ ਪੱਕੇ ਮੋਰਚੇ ਦੇ ਦਬਾਅ ਸਦਕਾ ਪੰਜਾਬ ਮੰਤਰੀ ਮੰਡਲ ਵੱਲੋਂ 1 ਨਵੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਰਹੇ। ਮਹਿੰਗਾਈ ਭੱਤੇ ਨੂੰ 1 ਜੁਲਾਈ 2021 ਤੋਂ 17 ਫ਼ੀਸਦੀ ਤੋਂ ਵਧਾ ਕੇ 28 ਫ਼ੀਸਦੀ ਕਰਨਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਸੰਘਰਸ਼ ਦੀ ਅੰਸ਼ਿਕ ਜਿੱਤ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ , ਪ੍ਰਦੀਪ ਸਿੰਘ ਬਰਾੜ, ਸੋਮ ਨਾਥ ਅਰੋੜਾ ਤੇ ਗੁਰਚਰਨ ਸਿੰਘ ਮਾਨ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਸਹਿਦੇਵ ਤੇ ਸੁਖਚੈਨ ਸਿੰਘ ਰਾਮਸਰ ਨੇ ਕਿਹਾ ਕਿ ਡੀ ਏ ਦੀ ਪ੍ਰਾਪਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਸੰਘਰਸ਼ ਦਾ ਸਿੱਟਾ ਹੈ।

ਮੁਲਾਜ਼ਮ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਤWੱਟੀਆਂ ਦੂਰ ਕੀਤੀਆਂ ਜਾਣ, ਸੋਧੇ ਗਏ ਤਨਖ਼ਾਹ ਸਕੇਲਾਂ ਅਨੁਸਾਰ 1 ਜਨਵਰੀ 2016 ਤੋਂ 30 ਜੁਲਾਈ 2021 ਤਕ ਸੋਧੀਆਂ ਤਨਖਾਹਾਂ ਪੈਨਸ਼ਨਾਂ ਤੇ ਮਹਿੰਗਾਈ ਭੱਤੇ ਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ, ਸਮੂਹ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਕਰਮਚਾਰੀਆਂ ਨੂੰ ਪੂਰੀਆਂ ਤਨਖਾਹਾਂ ਤੇ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮਿਡ ਡੇ ਮੀਲ ਵਰਕਰਾਂ , ਆਸ਼ਾ ਵਰਕਰਾਂ , ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰ ਕੇ ਘੱਟੋ ਘੱਟ 26000 Wਪਏ ਤਨਖਾਹਾ ਦਿੱਤੀ ਜਾਵੇ ਅਤੇ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨਾਲ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਤੁਰੰਤ ਮੀਟਿੰਗ ਕਰਕੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ 3 ਨਵੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਫੂਕੇ ਜਾਣਗੇ ਅਤੇ 13 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸ਼ਹਿਰ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਗੁਰਵਿੰਦਰ ਸਿੰਘ ਦੁਆਰੇਆਣਾ, ਮਹੇਸ਼ ਜੈਨ, ਨਿਰਮਲ ਸਿੰਘ, ਧਰਮਿੰਦਰ ਸਿੰਘ, ਜਸਕਰਨ ਸਿੰਘ, ਬੇਅੰਤ ਸਿੰਘ ਮੌੜ, ਅਮਨਦੀਪ ਸ਼ਰਮਾ, ਕੀਰਤਨ ਸਿੰਘ ਤੇ ਸਨਪ੍ਰੀਤ ਸਿੰਘ ਆਦਿ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ