ਰਾਜਸਥਾਨ ਦੇ ਸਰਹੱਦੀ ਜਿਲਿ੍ਹਆਂ ‘ਚ ਆਮਦਨ ਕਰ ਵਿਭਾਗ ਦੇ ਛਾਪੇ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਆਮਦਨ ਕਰ ਵਿਭਾਗ ਨੇ ਰਾਜਸਥਾਨ ਦੇ ਸਰਹੱਦੀ ਇਲਾਕਿਆਂ *ਚ ਰੇਤ, ਰੀਅਲ ਅਸਟੇਟ ਅਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੀਆਂ ਕੁਝ ਇਕਾਈਆਂ ‘ਤੇ ਛਾਪੇਮਾਰੀ ਕਰਕੇ 50 ਕਰੋੜ ਰੁਪਏ ਦੀ ਬੇਹਿਸਾਬੀ ਆਮਦਨ, 2.31 ਕਰੋੜ ਰੁਪਏ ਨਕਦ ਅਤੇ 2.48 ਕਰੋੜ ਰੁਪਏ ਦੇ ਗਹਿਣੇ ਅਤੇ ਸ਼ੱਕੀ ਲੈਣ ਦੇਣ ਦੇ ਦਸਤਾਵੇਜ਼ ਜ਼ਬਤ ਕੀਤੇ ਹਨ। ਇਨਕਮ ਟੈਕਸ ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ ਇਹ ਕਾਰਵਾਈ 28 ਅਕਤੂਬਰ ਨੂੰ ਕੀਤੀ ਗਈ ਸੀ। ਵਿਭਾਗ ਨੇ ਕਿਹਾ, ਇਸ ਸਮੇਂ ਦੌਰਾਨ ਵੱਖ ਵੱਖ ਥਾਵਾਂ ‘ਤੇ 33 ਟਿਕਾਣਿਆਂ ਦੀ ਤਲਾਸ਼ੀ ਲਈ ਗਈ, ਜਿੱਥੇ ਕੁਝ ਗWੱਪ ਰੀਅਲ ਅਸਟੇਟ, ਰੇਤ ਦੀ ਖੁਦਾਈ ਅਤੇ ਸ਼ਰਾਬ ਦੇ ਕਾਰੋਬਾਰ ‘ਚ ਲੱਗੇ ਹੋਏ ਸਨ। ਵਿਭਾਗ ਨੇ ਇਨ੍ਹਾਂ ਯੂਨਿਟਾਂ ਦੇ 33 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਕੀ ਹੈ ਮਾਮਲਾ
ਵਿਭਾਗ ਨੇ ਕਿਹਾ ਹੈ ਕਿ ਉਸ ਨੂੰ ਇਸ ਦੌਰਾਨ ਕੁਝ ਦਸਤਾਵੇਜ਼ੀ ਸਬੂਤ ਅਤੇ ਬੇਹਿਸਾਬ ਨਕਦੀ ਲੈਣ ਦੇਣ ਦੀਆਂ ਰਸੀਦਾਂ ਪ੍ਰਾਪਤ ਹੋਈਆਂ ਹਨ। ਜਾਰੀ ਬਿਆਨ ਅਨੁਸਾਰ ਇਨ੍ਹਾਂ ਦਸਤਾਵੇਜ਼ਾਂ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜ਼ਮੀਨ ਖਰੀਦਣ ਲਈ ਅਜਿਹੀ ਨਕਦੀ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਇਲਾਵਾ ਰੇਤ ਦੀ ਨਗਦੀ ਵਿਕਰੀ ਦੇ ਦਸਤਾਵੇਜ਼ੀ ਸਬੂਤ ਵੀ ਮਿਲੇ ਹਨ ਅਤੇ ਉਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ।
ਮਾਮਲੇ ਦੀ ਜਾਂਚ ਜਾਰੀ ਹੈ
ਵਿਭਾਗ ਦਾ ਕਹਿਣਾ ਹੈ ਕਿ ਤਲਾਸ਼ੀ ਮੁਹਿੰਮ ਦੌਰਾਨ 2.31 ਕਰੋੜ ਰੁਪਏ ਦੀ ਅਣਗਿਣਤ ਨਕਦੀ ਅਤੇ 2.48 ਕਰੋੜ ਰੁਪਏ ਦੇ ਗਹਿਣੇ ਵੀ ਜ਼ਬਤ ਕੀਤੇ ਗਏ ਹਨ। ਇਨ੍ਹਾਂ ਗਹਿਣਿਆਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਿੱਥੋਂ ਆਏ ਸਨ। ਵਿਭਾਗ ਮੁਤਾਬਕ ਇਸ ਸਰਚ ਆਪਰੇਸ਼ਨ ‘ਚ 50 ਕਰੋੜ ਰੁਪਏ ਤੋਂ ਵੱਧ ਦੀ ਬੇਹਿਸਾਬੀ ਕਮਾਈ ਦਾ ਖੁਲਾਸਾ ਹੋਇਆ ਹੈ। ਇਸ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਕੋਈ ਖਾਤਾ ਨਹੀਂ ਰੱਖਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ