ਕੋਰੋਨਾ ਨਾਲ ਜੰਗ : ਦੇਸ਼ ‘ਚ ਰਿਕਵਰੀ ਦਰ ਵੱਧ ਕੇ 98.24 ਫੀਸਦੀ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਦੇ ਘਟਦੇ ਮਾਮਲਿਆਂ ਦਰਮਿਆਨ ਰਿਕਵਰੀ ਰੇਟ ਵਧ ਕੇ 98.24 ਫੀਸਦੀ ਹੋ ਗਿਆ ਹੈ ਅਤੇ ਐਕਟਿਵ ਕੇਸਾਂ ਦੀ ਦਰ 0.42 ਫੀਸਦੀ ‘ਤੇ ਆ ਗਈ ਹੈ। ਇਸ ਦੌਰਾਨ ਸ਼ਨੀਵਾਰ ਨੂੰ ਦੇਸ਼ ‘ਚ 28 ਲੱਖ 40 ਹਜ਼ਾਰ 174 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਗਿਆ ਅਤੇ ਹੁਣ ਤੱਕ ਇਕ ਅਰਬ 8 ਕਰੋੜ 21 ਲੱਖ 66 ਹਜ਼ਾਰ 365 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 10,853 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 12,432 ਮਰੀਜ਼ਾਂ ਦੇ ਠੀਕ ਹੋਣ ਨਾਲ ਹੁਣ ਤੱਕ ਇਸ ਮਹਾਂਮਾਰੀ ਨੂੰ ਹਰਾਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਤਿੰਨ ਕਰੋੜ 37 ਲੱਖ 49 ਹਜ਼ਾਰ 900 ਹੋ ਗਈ ਹੈ। ਦੇਸ਼ ਵਿੱਚ ਐਕਟਿਵ ਕੇਸ ਘੱਟ ਕੇ 1,44,845 ਹੋ ਗਏ ਹਨ।
ਇਸੇ ਦੌਰਾਨ 526 ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ 60 ਹਜ਼ਾਰ 791 ਹੋ ਗਈ ਹੈ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਦਰ 0.42 ਫੀਸਦੀ, ਰਿਕਵਰੀ ਦਰ ਵਧ ਕੇ 98.24 ਫੀਸਦੀ ਅਤੇ ਮੌਤ ਦਰ 1.34 ਫੀਸਦੀ *ਤੇ ਆ ਗਈ ਹੈ। ਐਕਟਿਵ ਕੇਸਾਂ ਵਿੱਚ ਕੇਰਲ ਦੇਸ਼ ਵਿੱਚ ਪਹਿਲੇ ਨੰਬਰ ਉੱਤੇ ਹੈ, ਜਿੱਥੇ ਐਕਟਿਵ ਕੇਸ 855 ਘਟ ਕੇ 73497 ਰਹਿ ਗਏ ਹਨ। ਸੂਬੇ ਵਿੱਚ 6934 ਮਰੀਜ਼ਾਂ ਦੇ ਠੀਕ ਹੋਣ ਨਾਲ ਕੋਰੋਨਾ ਮੁਕਤ ਲੋਕਾਂ ਦੀ ਗਿਣਤੀ ਵੱਧ ਕੇ 4901369 ਹੋ ਗਈ ਹੈ। ਇਸੇ ਦੌਰਾਨ 467 ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 33515 ਹੋ ਗਈ ਹੈ।
ਮਹਾਰਾਸ਼ਟਰ: ਮਹਾਰਾਸ਼ਟਰ ਵਿੱਚ ਐਕਟਿਵ ਕੇਸ 245 ਘਟ ਕੇ 18345 ਰਹਿ ਗਏ ਹਨ ਜਦੋਂਕਿ 10 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 140372 ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਮੁਕਤ ਹੋਣ ਵਾਲੇ ਲੋਕਾਂ ਦੀ ਗਿਣਤੀ 896 ਘਟ ਕੇ 6458045 ਰਹਿ ਗਈ ਹੈ।
ਤਾਮਿਲਨਾਡੂ: ਤਾਮਿਲਨਾਡੂ ਵਿੱਚ ਐਕਟਿਵ ਕੇਸ ਘੱਟ ਕੇ 10588 ਹੋ ਗਏ ਹਨ ਅਤੇ 10 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 36214 ਹੋ ਗਈ ਹੈ। ਸੂਬੇ ਵਿੱਚ ਹੁਣ ਤੱਕ 2661428 ਮਰੀਜ਼ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਉੱਤਰ ਪੂਰਬੀ ਰਾਜ ਮਿਜ਼ੋਰਮ ਵਿੱਚ 63 ਐਕਟਿਵ ਕੇਸਾਂ ਦੀ ਕਮੀ ਦੇ ਕਾਰਨ, ਉਨ੍ਹਾਂ ਦੀ ਗਿਣਤੀ ਵਧ ਕੇ 5981 ਹੋ ਗਈ ਹੈ ਅਤੇ ਕੋਰੋਨਾ ਮੁਕਤ ਲੋਕਾਂ ਦੀ ਕੁੱਲ ਗਿਣਤੀ 118565 ਹੋ ਗਈ ਹੈ ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 446 ਤੱਕ ਪਹੁੰਚ ਗਈ ਹੈ।
ਕਰਨਾਟਕ: ਦੱਖਣੀ ਭਾਰਤ ਦੇ ਕਰਨਾਟਕ ਵਿੱਚ, ਕਰੋਨਾ ਦੇ ਸਰਗਰਮ ਮਾਮਲਿਆਂ ਵਿੱਚ 98 ਦੀ ਕਮੀ ਆਈ ਹੈ ਅਤੇ ਕੋਰੋਨਾ ਸੰਕਰਮਿਤਾਂ ਦੀ ਗਿਣਤੀ ਹੁਣ 8119 ਹੋ ਗਈ ਹੈ। ਸੂਬੇ ਵਿੱਚ ਪੰਜ ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 38107 ਹੋ ਗਈ ਹੈ। ਸੂਬੇ ਵਿੱਚ ਹੁਣ ਤੱਕ 2943487 ਮਰੀਜ਼ ਤੰਦWਸਤ ਹੋ ਚੁੱਕੇ ਹਨ।
ਆਂਧਰਾ ਪ੍ਰਦੇਸ਼: ਆਂਧਰਾ ਪ੍ਰਦੇਸ਼ ਵਿੱਚ 192 ਐਕਟਿਵ ਕੇਸਾਂ ਦੀ ਕਮੀ ਦੇ ਕਾਰਨ, ਉਨ੍ਹਾਂ ਦੀ ਗਿਣਤੀ ਘੱਟ ਕੇ 3568 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 2049961 ਹੋ ਗਈ ਹੈ, ਜਦੋਂ ਕਿ ਇਸ ਮਹਾਂਮਾਰੀ ਕਾਰਨ ਇੱਕ ਹੋਰ ਮਰੀਜ਼ ਦੀ ਮੌਤ ਨਾਲ ਕੁੱਲ ਮੌਤਾਂ ਦੀ ਗਿਣਤੀ 14392 ਹੋ ਗਈ ਹੈ।
ਤੇਲੰਗਾਨਾ: ਤੇਲੰਗਾਨਾ ਵਿੱਚ ਐਕਟਿਵ ਕੇਸ 23 ਘਟ ਕੇ 3815 ਰਹਿ ਗਏ ਹਨ ਜਦੋਂਕਿ ਇੱਥੇ ਇੱਕ ਹੋਰ ਮਰੀਜ਼ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 3964 ਹੋ ਗਈ ਹੈ। ਇਸ ਦੇ ਨਾਲ ਹੀ 664588 ਲੋਕ ਇਸ ਮਹਾਮਾਰੀ ਤੋਂ ਛੁਟਕਾਰਾ ਪਾ ਚੁੱਕੇ ਹਨ।
ਦਿੱਲੀ: ਰਾਸ਼ਟਰੀ ਰਾਜਧਾਨੀ ਵਿੱਚ 23 ਐਕਟਿਵ ਮਾਮਲਿਆਂ ਦੇ ਵਧਣ ਦੇ ਨਾਲ, ਕੁੱਲ ਕੇਸਾਂ ਦੀ ਗਿਣਤੀ 351 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 1414629 ਹੋ ਗਈ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 25091 ਰਹਿ ਗਈ ਹੈ।
ਪੱਛਮੀ ਬੰਗਾਲ: ਪੱਛਮੀ ਬੰਗਾਲ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ 108 ਤੋਂ ਘਟ ਕੇ 8029 ਹੋ ਗਏ ਹਨ। ਸੂਬੇ ੋਚ ਇਸ ਮਹਾਮਾਰੀ ਕਾਰਨ 14 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 19215 ਹੋ ਗਈ ਹੈ ਅਤੇ ਹੁਣ ਤੱਕ 1570521 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਛੱਤੀਸਗੜ੍ਹ ‘ਚ ਕੋਰੋਨਾ ਦੇ ਮਾਮਲਿਆਂ ‘ਚ ਇਕ ਵਾਧੇ ਤੋਂ ਬਾਅਦ ਇਨ੍ਹਾਂ ਦੀ ਗਿਣਤੀ 259 ‘ਤੇ ਆ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਮੁਕਤ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 992316 ਹੋ ਗਈ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 13584 ਰਹਿ ਗਈ ਹੈ।
ਪੰਜਾਬ: ਪੰਜਾਬ ਵਿੱਚ ਐਕਟਿਵ ਕੇਸ 219 ਹਨ ਅਤੇ ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 585736 ਹੋ ਗਈ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 16562 ਹੈ। ਗੁਜਰਾਤ ਵਿੱਚ ਐਕਟਿਵ ਕੇਸ ਚਾਰ ਵਧ ਕੇ 227 ਹੋ ਗਏ ਹਨ ਅਤੇ ਹੁਣ ਤੱਕ 816399 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਮਰਨ ਵਾਲਿਆਂ ਦੀ ਗਿਣਤੀ 10090 ਤੱਕ ਪਹੁੰਚ ਗਈ ਹੈ। ਬਿਹਾਰ ਵਿੱਚ ਹੁਣ ਤੱਕ 716424 ਲੋਕ ਕੋਰੋਨਾ ਮੁਕਤ ਹੋ ਚੁੱਕੇ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 9661 ਰਹਿ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ