ਸਾਡੇ ਨਾਲ ਸ਼ਾਮਲ

Follow us

13.3 C
Chandigarh
Sunday, January 18, 2026
More
    Home Breaking News ਪੰਜਾਬ ਦੇ ਸਾਰੇ...

    ਪੰਜਾਬ ਦੇ ਸਾਰੇ ਸਕੂਲਾਂ ’ਚ ਪਹਿਲੀ ਤੋਂ ਦਸਵੀਂ ਤੱਕ ਪੰਜਾਬੀ ਭਾਸ਼ਾ ਰੱਖਣੀ ਹੋਵੇਗੀ ਲਾਜ਼ਮੀ

    ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ-2008’ ਦੇ ਉਪਬੰਧਾਂ ਦੀ ਉਲੰਘਣਾ ਲਈ ਜੁਰਮਾਨਾ ਵਧਾਉਣ ਦੀ ਪ੍ਰਵਾਨਗੀ

    • ਸੂਬਾ ਭਰ ਦੇ ਸਾਰੇ ਸਕੂਲਾਂ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

    (ਅਸ਼ਵਨੀ ਚਾਵਲਾ) ਚੰਡੀਗੜ। ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਰਾਸ਼ੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ।

    ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਵਿਚ ਇਹ ਬਿੱਲ ਪੇਸ਼ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਦੇ ਮੁਤਾਬਕ ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।

    ਇਸੇ ਤਰਾਂ ਧਾਰਾ 8 ਅਧੀਨ ਉਪ-ਧਾਰਾ 1-ਏ ਵੀ ਸ਼ਾਮਲ ਕੀਤੀ ਗਈ ਹੈ ਜਿਸ ਦੇ ਮੁਤਾਬਕ ਸੂਬਾ ਸਰਕਾਰ ਜਿੱਥੇ ਵੀ ਇਹ ਮਹਿਸੂਸ ਕਰੇ ਕਿ ਅਜਿਹਾ ਕੀਤਾ ਜਾਣਾ ਲੋੜੀਂਦਾ ਅਤੇ ਵਿਵਹਾਰਿਕ ਹੈ ਤਾਂ ਲਿਖਤੀ ਰੂਪ ਵਿੱਚ ਕਾਰਨ ਸਪੱਸਟ ਕਰਕੇ ਸੂਬਾ ਸਰਕਾਰ ਸਰਕਾਰੀ ਗਜਟ ਵਿੱਚ ਅਧਿਸੂਚਨਾ ਜਾਰੀ ਕਰਕੇ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਅਧੀਨ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾ ਜਾਂ ਘਟਾ ਸਕਦੀ ਹੈ।

    ਇਸੇ ਤਰਾਂ ਐਕਟ ਦੀ ਧਾਰਾ 2 ਦੀ ਕਲਾਜ (ਈ) ਵਿੱਚ “ਸਕੂਲ ਸਬਦ ਦੀ ਪ੍ਰੀਭਾਸਾ ਇਸ ਤਰਾਂ ਦਿੱਤੀ ਗਈ ਹੈ ਜਿਸ ਅਨੁਸਾਰ ਸਕੂਲ ਦਾ ਅਰਥ ਕੋਈ ਵੀ ਪ੍ਰਾਇਮਰੀ ਸਕੂਲ, ਮਿਡਲ ਸਕੂਲ, ਹਾਈ ਸਕੂਲ, ਅਤੇ ਸੀਨੀਅਰ ਸੈਕੰਡਰੀ ਸਕੂਲ ਹੈ ਜਿਸਦਾ ਰਾਜ ਸਰਕਾਰ ਜਾਂ ਸਥਾਨਕ ਸੰਸਥਾ ਜਾਂ ਪੰਚਾਇਤ, ਸੋਸਾਈਟੀ ਜਾਂ ਟਰਸਟ ਵੱਲੋਂ ਸਥਾਪਿਤ ਕਰਕੇ ਉਸਦਾ ਰੱਖ-ਰਖਾਅ ਕੀਤਾ ਜਾਂਦਾ ਹੋਵੇ ਜਾਂ ਅਜਿਹੇ ਹੋਰ ਸਕੂਲ ਜਿਹੜੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ਉਤੇ ਨੋਟੀਫਾਈ ਕੀਤੇ ਜਾਣ।

    ਇਹ ਦੱਸਿਆ ਜਾਂਦਾ ਹੈ ਕਿ ਉਪਰੋਕਤ ਪ੍ਰੀਭਾਸਾ ਦੀ ਪੈਰਵੀ ਵਿੱਚ ਸੂਬਾ ਸਰਕਾਰ ਵੱਲੋਂ ਨੋਟੀਫਿਕੇਸਨ 22 ਮਾਰਚ, 2010 ਰਾਹੀਂ ਪਹਿਲਾਂ ਹੀ ਕੇਂਦਰੀ ਵਿਦਿਆਲੇ ਨਵੋਦਿਆ ਵਿਦਿਆਲੇ ਅਤੇ ਸੈਂਟਰ ਬੋਰਡ ਆਫ ਸੈਕੰਡਰੀ ਐਜੂਕੇਸਨ ਅਤੇ ਇੰਡੀਅਨ ਕੌਂਸਲ ਆਫ ਸੈਕੰਡਰੀ ਐਜੂਕੇਸਨ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ ਇਸ ਐਕਟ ਦੇ ਮੰਤਵ ਲਈ ਨੋਟੀਫਾਈ ਕੀਤਾ ਹੋਇਆ ਹੈ।

    ਸਮੇਂ ਦੇ ਗੁਜਰਨ ਨਾਲ ਇਹ ਮਹਿਸੂਸ ਕੀਤਾ ਗਿਆ ਹੈ ਕਿ ਨਿਰਧਾਰਤ ਕੀਤਾ ਗਿਆ ਜੁਰਮਾਨਾ ਘੱਟ ਹੈ। ਇਸ ਲਈ ਜਿਨਾਂ ਮਨੋਰਥਾਂ ਨਾਲ ਇਹ ਐਕਟ ਲਾਗੂ ਕੀਤਾ ਗਿਆ ਸੀ, ਉਨਾਂ ਨੂੰ ਪ੍ਰਾਪਤ ਕਰਨ ਲਈ ਅਤੇ ਐਕਟ ਨੂੰ ਜਅਿਾਦਾ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਵਿੱਚ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾਉਣ ਦੀ ਲੋੜ ਬਣ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ