ਫੈਸਲੇ ਨਾਲ 40,000 ਪਰਿਵਾਰਾਂ ਨੂੰ ਹੋਵੇਗਾ ਲਾਭ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬਾ ਭਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਉਤੇ ਵਸੂਲ ਕੀਤੀ ਜਾਣ ਵਿਆਜ ਦੀ ਦਰ 15 ਫੀਸਦੀ ਪ੍ਰਤੀ ਸਾਲਾਨਾ (ਸਧਾਰਨ ਵਿਆਜ) ਤੋਂ ਘਟਾ ਕੇ 7.5 ਪ੍ਰਤੀ ਸਾਲਾਨਾ (ਸਧਾਰਨ ਵਿਆਜ) ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਇਸ ਫੈਸਲੇ ਨਾਲ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਅਧੀਨ ਗਪਗ 40,000 ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਇਹ ਕਦਮ ਵੱਖ-ਵੱਖ ਇੰਪਰੂਵਮੈਂਟ ਟਰੱਸਟਾਂ ਪਾਸੋਂ ਵਾਰ-ਵਾਰ ਪ੍ਰਾਪਤ ਹੋਈਆਂ ਅਪੀਲਾਂ ਉਤੇ ਚੁੱਕਿਆ ਗਿਆ ਹੈ ਜਿਨਾਂ ਨੇ ਬੇਨਤੀ ਕੀਤੀ ਸੀ ਕਿ ਅਲਾਟੀਆਂ ਪਾਸੋਂ ਵਸੂਲ ਕੀਤੀ ਜਾਣ ਵਾਲੀ ਵੱਧ ਰਕਮ ਉਤੇ ਵਿਆਜ ਦਰ ਜਾਂ ਤਾਂ ਮੁਆਫ ਕਰ ਦਿਤੀ ਜਾਵੇ ਜਾਂ ਘਟਾ ਦਿੱਤੀ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ