ਜ਼ਬਰ-ਜਨਾਹ ਦੇ ਮਾਮਲੇ ’ਚ ਸਿਮਰਨਜੀਤ ਸਿੰਘ ਬੈਂਸ ਖਿਲਾਫ ਚਾਰਜ਼ਸ਼ੀਟ ਪੇਸ਼
(ਰਘਬੀਰ ਸਿੰਘ) ਲੁਧਿਆਣਾ। ਸਥਾਨਕ ਪੁਲਿਸ ਨੇ ਜ਼ਬਰ-ਜਨਾਹ ਦੇ ਮਾਮਲੇ ’ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਛੇ ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਹਾਲਾਂਕਿ ਇਸ ਕੇਸ ’ਚ ਕਿਸੇ ਵੀ ਮੁਲਜ਼ਮ ਦੀ ਹਾਲੇ ਗਿ੍ਰਫ਼ਤਾਰੀ ਨਹੀਂ ਹੋਈ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ 7 ਜੁਲਾਈ 2021 ਨੂੰ ਪੁਲਿਸ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਇਸ ਮਾਮਲੇ ’ਚ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ, ਵਿਧਾਇਕ ਨੇ ਅਦਾਲਤ ਦੇ ਉਨ੍ਹਾਂ ਆਦੇਸ਼ਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਵੀ ਦਿੱਤੀ ਸੀ।
ਪਰ ਹਾਈ ਕੋਰਟ ਨੇ ਬੈਂਸ ਵੱਲੋਂ ਲਾਈ ਗਈ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ ਅਤੇ ਉਸ ਖਿਲਾਫ ਐਫਆਈਆਰ ਪਿਛਲੇ ਸਾਲ 16 ਨਵੰਬਰ 2020 ਨੂੰ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ, ਗੋਗੀ ਸ਼ਰਮਾ ਖਿਲਾਫ ਕੇਸ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੀ ਸੀ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਔਰਤ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ।
ਜੁੂਡੀਸ਼ੀਅਲ ਮੈਜਿਸਟਰੇਟ ਪਲਵਿੰਦਰ ਸਿੰਘ ਦੀ ਅਦਾਲਤ ਔਰਤ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ, ਅਦਾਲਤ ਨੇ ਉਸ ਨੂੰ ਸਬੂਤ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਇਸ ਹੁਕਮ ’ਤੇ ਔਰਤ ਨੇ ਵਧੀਕ ਸੈਸ਼ਨ ਜੱਜ ਰਾਜ ਕੁਮਾਰ ਗਰਗ ਦੀ ਅਦਾਲਤ ’ਚ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ ਅਦਾਲਤ ਨੇ ਵਕੀਲ ਹਰੀਸ਼ ਰਾਏ ਢਾਂਡਾ ਅਤੇ ਪਰਮਿੰਦਰ ਸਿੰਘ ਲਾਡੀ ਦੀਆਂ ਦਲੀਲਾਂ ਨੂੰ ਮੰਨਦਿਆਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਦੇ ਹੁਕਮ ਦਿੱਤੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ