ਬੇਅਦਬੀ ਮਾਮਲਾ: ਮਹਿੰਦਰ ਪਾਲ ਬਿੱਟੂ ਦੇ ਕਤਲ ਦੀ ਜਾਂਚ ਲਈ ਪਟੀਸ਼ਨ ‘ਤੇ ਹਾਈਕੋਰਟ ਨੇ ਡੀਜੀਪੀ ਪੰਜਾਬ, ਪੰਜਾਬ ਸਰਕਾਰ, ਐਸਆਈਟੀ ਨੂੰ ਭੇਜਿਆ ਨੋਟਿਸ

ਮਹਿੰਦਰ ਪਾਲ ਬਿੱਟੂ ਦੀ ਪਤਨੀ ਸੰਤੋਸ਼ ਕੁਮਾਰੀ ਪਹੁੰਚੀ ਸੀ ਹਾਈਕੋਰਟ

ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਮਹਿੰਦਰ ਪਾਲ ਬਿੱਟੂ ਕਤਲ ਕੇਸ ਵਿੱਚ ਅੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਡੀਜੀਪੀ ਪੰਜਾਬ, ਪੰਜਾਬ ਸਰਕਾਰ, ਐਸਆਈਟੀ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਮਹਿੰਦਰ ਪਾਲ ਬਿੱਟੂ ਦੀ ਪਤਨੀ ਸੰਤੋਸ਼ ਕੁਮਾਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਜਿਸ ਵਿੱਚ ਉਨ੍ਹਾਂ ਦੀ ਮੰਗ ਸੀ ਕਿ ਹਾਈ ਸਕਿਓਰਿਟੀ ਜੇਲ੍ਹ ਨਾਭਾ ਵਿੱਚ ਬੰਦ ਮਹਿੰਦਰ ਪਾਲ ਬਿੱਟੂ ਦੇ ਕਤਲ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਕਿਉਂਕਿ ਮ੍ਰਿਤਕ ਮਹਿੰਦਰ ਪਾਲ ਬਿੱਟੂ ਨੇ ਪੱਤਰ ਵਿੱਚ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਮੇਰੇ ‘ਤੇ ਅਣਮਨੁੱਖੀ ਅੱਤਿਆਚਾਰ ਕਰਕੇ ਮੈਨੂੰ ਧਮਕੀ ਦਿੱਤੀ ਹੈ ਕਿ ਮੈਂ ਤੇਰਾ ਕਤਲ ਜੇਲ੍ਹ ਵਿੱਚ ਕਰਵਾ ਦੇਣਗੇ।

ਮਹਿੰਦਰ ਪਾਲ ਦੁਆਰਾ ਲਿਖੀ ਚਿੱਠੀ ਨੂੰ ਪੜ੍ਹਨ ਲਈ ਕਲਿੱਕ ਕਰੋ

ਮਹਿੰਦਰਪਾਲ ਬਿੱਟੂ ਦੀ ਡਾਇਰੀ ਨਾਲ ਸਾਹਮਣੇ ਆਈ ਪੰਜਾਬ ਪੁਲਿਸ ਦੀ ਕਾਲੀ ਕਰਤੂਤ

ਕੀ ਹੈ ਮਾਮਲਾ

ਸੰਤੋਸ਼ ਕੁਮਾਰੀ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਮਹਿੰਦਰ ਪਾਲ ਬਿੱਟੂ ਦੀ ਬੇਅਦਬੀ ਬਾਰੇ ਕਦੇ ਸੋਚ ਵੀ ਨਹੀਂ ਸਕਦਾ ਸੀ, ਭਾਵੇਂ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਉਸ ਨੂੰ ਇਸੇ ਦੋਸ਼ ਵਿੱਚ ਫੜ ਕੇ ਕਾਫੀ ਪ੍ਰੇਸ਼ਾਨ ਕੀਤਾ ਸੀ। ਦਰਖਾਸਤ ਵਿੱਚ ਲਿਖਿਆ ਗਿਆ ਹੈ ਕਿ ਮਹਿੰਦਰ ਪਾਲ ਬਿੱਟੂ ਵੱਲੋਂ ਜੇਲ੍ਹ ਦੇ ਅੰਦਰ ਇੱਕ ਡਾਇਰੀ ਲਿਖੀ ਗਈ ਸੀ,

ਜੋ ਕਿ ਉਸਦੇ ਕੱਪੜਿਆਂ ਸਮੇਤ ਪਹੁੰਚੀ ਸੀ, ਜਿਸ ਵਿੱਚ ਮਹਿੰਦਰ ਪਾਲ ਬਿੱਟੂ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ ਅਤੇ ਪੂਰੇ ਮਾਮਲੇ ਬਾਰੇ ਗਹਿਰਾਈ ਨਾਲ ਜਾਣਕਾਰੀ ਵੀ ਦਿੱਤੀ ਹੈ। ਮਹਿੰਦਰ ਪਾਲ ਬਿੱਟੂ ਵੱਲੋਂ ਲਿਖੀ 32 ਪੰਨਿਆਂ ਦੀ ਡਾਇਰੀ ਵਿੱਚ ਲਿਖਿਆ ਗਿਆ ਹੈ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਨਾਲ ਨਾਲ ਉਸ ਤੋਂ ਧੱਕੇ ਨਾਲ 164 ਦੇ ਬਿਆਨ ਵੀ ਲਏ ਗਏ ਹਨ।

ਇਸ ਸਬੰਧੀ ਆਈਜੀ ਪੱਧਰ ਦੇ ਅਧਿਕਾਰੀ ’ਤੇ ਵੀ ਜ਼ਿਆਦਾ ਧੱਕਾ ਕਰਨ ਦੇ ਦੋਸ਼ ਲਾਏ ਗਏ ਹਨ। ਮਹਿੰਦਰ ਪਾਲ ਬਿੱਟੂ ਦੇ ਨਾਭਾ ਜੇਲ੍ਹ ਵਿੱਚ ਕਤਲ ਹੋਣ ਬਾਰੇ ਉਸ ਨੂੰ ਪਹਿਲਾਂ ਹੀ ਦੱਸਿਆ ਗਿਆ ਸੀ ਕਿ ਉਸ ਨੂੰ ਨਾਭਾ ਜੇਲ੍ਹ ਵਿੱਚ ਵੀ ਮਾਰਿਆ ਜਾ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ