ਸਾਡੇ ਨਾਲ ਸ਼ਾਮਲ

Follow us

16.6 C
Chandigarh
Thursday, February 19, 2026
More
    Home Breaking News ਫਿਰ ਤੋਂ ਖੁੱਲੇ...

    ਫਿਰ ਤੋਂ ਖੁੱਲੇਗਾ ਕਰਤਾਰਪੁਰ ਸਾਹਿਬ ਲਾਂਘਾ, ਅਮਿਤ ਸ਼ਾਹ ਨੇ ਟਵੀਟ ਕਰ ਦਿੱਤੀ ਜਾਣਕਾਰੀ

    Kartarpur Corridor

    ਫਿਰ ਤੋਂ ਖੁੱਲੇਗਾ ਕਰਤਾਰਪੁਰ ਸਾਹਿਬ ਲਾਂਘਾ, ਅਮਿਤ ਸ਼ਾਹ ਨੇ ਟਵੀਟ ਕਰ ਦਿੱਤੀ ਜਾਣਕਾਰੀ

    ਨਵੀਂ ਦਿੱਲੀ। ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੁੋਲਣ ਦਾ ਫੈਸਲਾ ਕਰ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ ਕਿ ਸਰਕਾਰ ਨੇ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਪਾਰ ਸ਼ਰਧਾ ਨੂੰ ਦਰਸ਼ਾਉਂਦਾ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨਾਲ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੂੰ ਫਾਇਦਾ ਹੋਵੇਗਾ।

    ਇਕ ਹੋਰ ਟਵੀਟ ’ਚ ਅਮਿਤ ਸ਼ਾਹ ਨੇ ਲਿਖਿਆ ਕਿ ਦੇਸ਼ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦੇ ਫ਼ੈਸਲੇ ਨਾਲ ਪੂਰੇ ਦੇਸ਼ ਵਿਚ ਖੁਸ਼ੀ ਹੋਰ ਵਧੇਗੀ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਫੈਲਣ ਮਗਰੋਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅਜੇ ਤੱਕ ਨਹੀਂ ਖੋਲਿ੍ਹਆ ਗਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ