ਕੁਲਭੂਸ਼ਨ ਜਾਧਵ ਨੂੰ ਵੱਡੀ ਰਾਹਤ, ਮੌਤ ਦੀ ਸਜਾ ਖਿਲਾਫ਼ ਕਰ ਸਕਨਗੇ ਅਪੀਲ
ਇਸਲਾਮਾਬਾਦ। ਭਾਰਤ ਅਤੇ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈਸੀਜੇ) ਦੇ ਦਬਾਅ ਦੇ ਵਿਚਕਾਰ, ਪਾਕਿਸਤਾਨ ਦੀ ਸੰਸਦ ਨੇ ਬੁੱਧਵਾਰ ਨੂੰ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਆਈਸੀਜੇ ਦੇ ਨਿਰਦੇਸ਼ਾਂ ਦੇ ਤਹਿਤ ਉਸਦੀ ਮੌਤ ਦੀ ਸਜ਼ਾ ਵਿWੱਧ ਅਪੀਲ ਕਰਨ ਦਾ ਅਧਿਕਾਰ ਦੇਣ ਵਾਲਾ ਇੱਕ ਬਿੱਲ ਪਾਸ ਕੀਤਾ।
ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਜਾਧਵ ਨੂੰ ਦੇਸ਼ ਦੀਆਂ ਉੱਚ ਅਦਾਲਤਾਂ ‘ਚ ਆਪਣੀ ਸਜ਼ਾ ਵਿWੱਧ ਅਪੀਲ ਕਰਨ ਦੀ ਇਜਾਜ਼ਤ ਮਿਲ ਜਾਵੇਗੀ। ਜਾਧਵ ਨੂੰ ਪਾਕਿਸਤਾਨੀ ਫੌਜੀ ਅਦਾਲਤ ਨੇ ਅਪ੍ਰੈਲ 2017 ‘ਚ ਜਾਸੂਸੀ ਅਤੇ ਅੱਤਵਾਦੀ ਗਤੀਵਿਧੀਆਂ ਦੇ ਦੋਸ਼ ‘ਚ ਮੌਤ ਦੀ ਸਜ਼ਾ ਸੁਣਾਈ ਸੀ। ਇਹ ਬਿੱਲ ਪਾਕਿਸਤਾਨ ਦੇ ਕਾਨੂੰਨ ਅਤੇ ਨਿਆਂ ਮੰਤਰੀ ਫਰੋਗ ਨਸੀਮ ਨੇ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪੇਸ਼ ਕੀਤਾ ਸੀ।
ਬਿੱਲ ਨੂੰ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਜਾਧਵ ਦੀ ਮੌਤ ਦੀ ਸਜ਼ਾ ‘ਤੇ ਸੁਣਵਾਈ ਕਰ ਰਹੀ ਇਸਲਾਮਾਬਾਦ ਹਾਈ ਕੋਰਟ ਨੇ ਭਾਰਤ ਨੂੰ ਕਾਨੂੰਨੀ ਕਾਰਵਾਈ ‘ਚ ਸਹਿਯੋਗ ਕਰਨ ਲਈ ਕਿਹਾ ਹੈ। ਇਸ ਸਾਲ 5 ਮਈ ਨੂੰ ਅਦਾਲਤ ਨੇ ਜਾਧਵ ਲਈ ਵਕੀਲ ਨਿਯੁਕਤ ਕਰਨ ਦੀ ਮੰਗ ਵਾਲੀ ਪਾਕਿਸਤਾਨ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕੀਤੀ ਸੀ। ਗੌਰਤਲਬ ਹੈ ਕਿ ਭਾਰਤ ਨੇ ਸ੍ਰੀ ਜਾਧਵ (50) ਦੀ ਮੌਤ ਦੀ ਸਜ਼ਾ ਖ਼ਿਲਾਫ਼ ਕੌਮਾਂਤਰੀ ਅਦਾਲਤ ਵਿੱਚ ਅਪੀਲ ਕੀਤੀ ਸੀ।
ਭਾਰਤ ਨੇ ਪਾਕਿਸਤਾਨ ‘ਤੇ ਜਾਧਵ ਨੂੰ ਕੌਂਸਲਰ ਪਹੁੰਚ ਨਾ ਦੇਣ ਦਾ ਵੀ ਦੋਸ਼ ਲਾਇਆ ਹੈ। ਜੁਲਾਈ 2019 ਵਿੱਚ, ਅੰਤਰਰਾਸ਼ਟਰੀ ਅਦਾਲਤ ਨੇ ਪਾਕਿਸਤਾਨ ਨੂੰ ਜਾਧਵ ਦੇ ਕੇਸ ਦੀ ਮੁੜ ਜਾਂਚ ਕਰਨ, ਉਸ ਨੂੰ ਫੌਜੀ ਅਦਾਲਤ ਦੇ ਫੈਸਲੇ ਵਿWੱਧ ਅਪੀਲ ਕਰਨ ਦਾ ਮੌਕਾ ਦੇਣ, ਅਤੇ ਭਾਰਤ ਨੂੰ ਉਸ ਤੱਕ ਕੌਂਸਲਰ ਪਹੁੰਚ ਪ੍ਰਦਾਨ ਕਰਨ ਦਾ ਹੁਕਮ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ