ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਨਾਈਜੀਰੀਆ &#82...

    ਨਾਈਜੀਰੀਆ ‘ਚ ਇਮਾਰਤ ਦੇ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ, ਪੰਜ ਜਖਮੀ

    ਨਾਈਜੀਰੀਆ ‘ਚ ਇਮਾਰਤ ਦੇ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ, ਪੰਜ ਜਖਮੀ

    ਅਬੂਜਾ। ਨਾਈਜੀਰੀਆ ਦੇ ਮੈਗਬੋਨ ਸ਼ਹਿਰ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਲਾਗੋਸ ਫਾਇਰ ਸਰਵਿਸ ਦੇ ਡਾਇਰੈਕਟਰ ਮਾਰਗੇਟ ਅਡੇਸੇ ਨੇ ਕਿਹਾ ਕਿ ਇਮਾਰਤ ਵਿੱਚੋਂ ਪੰਜ ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਹੋਰ ਫਸੇ ਹੋਏ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਮਾਰਤ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਨਵੰਬਰ ਵਿੱਚ ਲਾਗੋਸ ਵਿੱਚ ਇੱਕ 25 ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਘੱਟੋ ਘੱਟ 43 ਲੋਕਾਂ ਦੀ ਮੌਤ ਹੋ ਗਈ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ