ਕੋਰਟ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਕੋਰਟ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਸੁਖਪਾਲ ਖਹਿਰਾ ਨੂੰ ਮੁਹਾਲੀ ਕੋਰਟ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਈਡੀ ਨੇ ਰਿਮਾਂਡ ਵਧਾਉਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਸ ਤੋਂ ਪਹਿਲਾਂ ਕੋਰਟ ਦੇ ਬਾਹਰ ਖਹਿਰਾ ਦੀ ਪੇਸ਼ ਦੌਰਾਨ ਉਨ੍ਹਾਂ ਦੇ ਹਮਾਇਤੀਆਂ ਨੇ ਨਾਅਰੇਬਾਜ਼ੀ ਕੀਤੀ। ਸੁਖਪਾਲ ਖਹਿਰਾ ਨੂੰ ਅੱਜ ਕੋਰਟ ’ਚ ਪੇਸ਼ ਕੀਤਾ ਗਿਆ ਕੋਰਟ ’ਚ ਉਨ੍ਹਾਂ ਦੇ ਰਿਮਾਂਡ ਤੇ ਜ਼ਮਾਨਤ ਸਬੰਧੀ ਸੁਣਵਾਈ ਹੋਈ ਸੱਤ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਖਹਿਰਾ ਨੂੰ ਅਦਾਲਤ ’ਚ ਲੈ ਕੇ ਆਈ।

ਖਹਿਰਾ ਨੇ ਹਾਈਕੋਰਟ ’ਚ ਦਿੱਤੀ ਗਿ੍ਰਫ਼ਤਾਰੀ ਨੂੰ ਚੁਣੌਤੀ

ਸੁਖਪਾਲ ਖਹਿਰਾ ਨੇ ਆਪਣੀ ਗਿ੍ਰਫ਼ਤਾਰੀ ਨੂੰ ਗਲਤ ਕਰਾਰ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਡਰੱਗ ਕੇਸ ਨੂੰ ਸੁਪਰੀਮ ਕੋਰਟ ਲੇ ਸਟੇਅ ਕਰ ਰੱਖਿਆ ਇਸ ਤਰ੍ਹਾਂ ਉਸ ਕੇਸ ’ਚ ਗਿ੍ਰਫ਼ਤਾਰੀ ਗੈਰ ਕਾਨੂੰਨੀ ਹੈ।

ਇਹ ਵੀ ਪੜ੍ਹੋ..

ਸਾਬਕਾ ਵਿਧਾਇਕ ਸੁਖਪਾਲ ਖਹਿਰਾ ਗ੍ਰਿਫਤਾਰ, ਡਰੱਗ ਮਾਮਲੇ ’ਚ ਦੋਸ਼

ਸੱਦਿਆ ਸੀ ਪੁੱਛਗਿੱਛ ਲਈ, ਕਰ ਲਿਆ ਸੀ ਗ੍ਰਿਫ਼ਤਾਰ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਵਿਭਾਗ (ਈ.ਡੀ.) ਵਲੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਸੁਖਪਾਲ ਖਹਿਰਾ ਦੇ ਖ਼ਿਲਾਫ਼ ਮਨੀ ਲਾਂਡਰਿੰਗ ਅਤੇ ਡਰੱਗ ਮਾਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ ਅਤੇ ਪਿਛਲੇ 6 ਮਹੀਨਿਆਂ ਤੋਂ ਜਿਆਦਾ ਲੰਬੇ ਸਮੇਂ ਤੋਂ ਉਨਾਂ ਦੇ ਖ਼ਿਲਾਫ਼ ਜਾਂਚ ਚਲ ਰਹੀ ਸੀ ਅਤੇ ਉਨਾਂ ਨੂੰ ਜਾਂਚ ਲਈ ਪਹਿਲਾਂ ਸੱਦਿਆ ਵੀ ਗਿਆ ਸੀ ਪਰ ਸੁਖਪਾਲ ਖਹਿਰਾ ਉਸ ਜਾਂਚ ਵਿੱਚ ਸ਼ਾਮਲ ਵੀ ਨਹੀਂ ਹੋਏ ਸਨ ਤਾਂ ਉਨਾਂ ਦੇ ਘਰ ਇਨਫੋਰਸਮੈਂਟ ਵਿਭਾਗ (ਈ.ਡੀ.) ਵੱਲੋਂ ਛਾਪੇਮਾਰੀ ਕਰਦੇ ਹੋਏ ਕਾਫ਼ੀ ਸਮਾਨ ਵੀ ਜ਼ਬਤ ਕੀਤਾ ਗਿਆ ਸੀ।

ਸੁਖਪਾਲ ਖਹਿਰਾ ਨੂੰ ਹੁਣ ਵੀਰਵਾਰ ਨੂੰ ਚੰਡੀਗੜ ਦੇ 18 ਸੈਕਟਰ ਵਿਖੇ ਇਨਫੋਰਸਮੈਂਟ ਵਿਭਾਗ (ਈ.ਡੀ.) ਦੇ ਦਫ਼ਤਰ ਵਿੱਚ ਅਧਿਕਾਰੀਆਂ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਗਿਆ ਸੀ, ਜਿਥੇ ਜਾਂਚ ਪੜਤਾਲ ਕਰਨ ਤੋਂ ਬਾਅਦ ਉਨਾਂ ਦੀ ਗਿ੍ਰਫ਼ਤਾਰੀ ਪਾ ਦਿੱਤੀ ਗਈ ਹੈ। ਉਨ੍ਹਾਂ ਨੂੰ ਇਨਫੋਰਸਮੈਂਟ (ਈ.ਡੀ.) ਪਹਿਲਾਂ ਹੱਥ ਨਹੀਂ ਪਾ ਰਹੀ ਸੀ ਕਿਉਂਕਿ ਉਹ ਪੰਜਾਬ ਵਿਧਾਨ ਸਭਾ ਦੇ ਮੈਂਬਰ ਸਨ ਪਰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਬੀਤੀ 19 ਅਕਤੂਬਰ ਨੂੰ ਹੀ ਅਸਤੀਫ਼ਾ ਮਨਜ਼ੂਰ ਹੋਇਆ ਸੀ, ਜਿਸ ਤੋਂ ਬਾਅਦ ਇਨਫੋਰਸਮੈਂਟ ਵਿਭਾਗ (ਈ.ਡੀ.) ਵੱਲੋਂ ਜਾਂਚ ਵਿੱਚ ਤੇਜੀ ਲਿਆਉਂਦੇ ਹੋਏ ਉਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।

ਸੁਖਪਾਲ ਖਹਿਰਾ ਦਾ 2015 ਵਿੱਚ ਨਸ਼ੇ ਦੇ ਮਾਮਲੇ ਵਿੱਚ ਨਾਅ ਆਇਆ ਸੀ। ਜਿਸ ਤੋਂ ਬਾਅਦ ਉਨਾਂ ਨੂੰ ਲੈ ਕੇ ਜਾਂਚ ਏਜੰਸੀਆਂ ਕਾਫ਼ੀ ਜਿਆਦਾ ਨਜ਼ਰ ਰੱਖੀ ਬੈਠੀਆਂ ਸਨ। ਨਸ਼ੇ ਦੇ ਮਾਮਲੇ ਵਿੱਚ ਕੋਈ ਪਹਿਲਾਂ ਜਿਆਦਾ ਤੱਥ ਨਹੀਂ ਮਿਲਣ ਦੇ ਨਾਲ ਹੀ ਇਨਫੋਰਸਮੈਂਟ ਵਿਭਾਗ (ਈ.ਡੀ.) ਵਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਜਿਸ ਕਾਰਨ ਹੀ ਮੁੰਬਈ ਦੇ ਕੁਝ ਵੱਡੇ ਲੋਕਾਂ ਤੋਂ ਵੀ ਪੱੁਛ-ਗਿੱਛ ਕੀਤੀ ਗਈ ਸੀ। ਜਿਸ ਤੋਂ ਬਾਅਦ ਲੱਗ ਰਿਹਾ ਸੀ ਕਿ ਸੁਖਪਾਲ ਖਹਿਰਾ ਦੇ ਖ਼ਿਲਾਫ਼ ਇਨਫੋਰਸਮੈਂਟ ਵਿਭਾਗ (ਈ.ਡੀ.) ਜਲਦ ਹੀ ਵੱਡੀ ਕਾਰਵਾਈ ਕਰ ਸਕਦੀ ਹੈ। ਹੁਣ ਸੁਖਪਾਲ ਖਹਿਰਾ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ ਉਨਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਅੱਗੇ ਪੇਸ਼ ਕੀਤਾ ਜਾਏਗਾ।

ਸੁਖਪਾਲ ਖਹਿਰਾ ਨੇ ਇਸ ਸਬੰਧੀ ਦੱਸਿਆ ਕਿ ਉਨਾਂ ਨੂੰ ਫਾਜ਼ਿਲਕਾ ਦੇ ਇੱਕ ਪੁਰਾਣੇ ਡਰੱਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਉਨਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ