ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਪੂਜਨੀਕ ਸ਼ਾਹ ਮਸ...

    ਪੂਜਨੀਕ ਸ਼ਾਹ ਮਸਤਾਨਾ ਜੀ ਮਹਾਰਾਜ ਦਾ 130ਵਾਂ ਪਵਿੱਤਰ ਅਵਤਾਰ ਦਿਹਾੜਾ ਕੱਲ੍ਹ

    ਸ਼ਾਹ ਸਤਿਨਾਮ ਜੀ ਧਾਮ ’ਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ ਨਾਮ ਚਰਚਾ

    • ਸਾਧ-ਸੰਗਤ ਆਉਂਦੇ ਸਮੇਂ ਤੇ ਦਰਬਾਰ ਪਹੁੰਚਣ ’ਤੇ ਕੋਰੋਨਾ ਹਦਾਇਤਾਂ ਦੀ ਪਾਲਣਾ ਕਰੇ

    (ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਕੱਲ੍ਹ 130ਵਾਂ ਪਵਿੱਤਰ ਅਵਤਾਰ ਦਿਹਾੜਾ ਮਨਾਇਆ ਜਾ ਰਿਹਾ ਹੈ ਇਸ ਸ਼ੁੱਭ ਮੌਕੇ ’ਤੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ। ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਾਹ ਸਤਿਨਾਮ ਜੀ ਧਾਮ ’ਚ ਹੋਵੇਗੀ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਲੋੜਵੰਦਾਂ ਨੂੰ ਗਰਮ ਕੱਪੜੇ, ਬੂਟ-ਜੁਰਾਬਾਂ, ਰਾਸ਼ਨ ਅਤੇ ਬਲਾਕਾਂ ਵੱਲੋਂ ਬਣਾਏ ਗਏ ਮਕਾਨਾਂ ਦੀਆਂ ਚਾਬੀਆਂ ਸੌਂਪੀਆਂ ਜਾਣਗੀਆਂ।

    ਨਾਮ ਚਰਚਾ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਆਪਣੀਆਂ-ਆਪਣੀਆਂ ਡਿਊਟੀਆਂ ’ਤੇ ਪੂਰੀ ਲਗਨ ਨਾਲ ਸੇਵਾਵਾਂ ਕਰ ਰਹੇ ਹਨ ਇਸ ਦੇ ਨਾਲ ਹੀ ਸਾਧ-ਸੰਗਤ ਦੀ ਸਹੂਲਤ ਲਈ ਲੰਗਰ, ਪਾਣੀ, ਟੈ੍ਰਫਿਕ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਸਾਈਂ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਦੀ ਵਧਾਈ ਦੇਣ ਲਈ ਸਾਧ-ਸੰਗਤ ਵੱਲੋਂ ਵਧਾਈ ਕਾਰਡ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

    ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 (ਸੰਨ 1891) ਨੂੰ ਕੱਤਕ ਦੀ ਪੁੰਨਿਆ ਨੂੰ ਪਿੰਡ ਕੋਟੜਾ ਤਹਿਸੀਲ ਗੰਧੇਅ ਰਿਆਸਤ ਕਲਾਇਤ ਬਲੋਚਿਸਤਾਨ ( ਹੁਣ ਪਾਕਿਸਤਾਨ ’ਚ ਹੈ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾ ਮੱਲ ਜੀ ਅਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ। ਆਪ ਜੀ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਅਤੇ ਲੋਕਾਂ ਨੂੰ ਰਾਮ-ਨਾਮ ਨਾਲ ਜੋੜ ਕੇ ਬੁਰਾਈਆਂ ਛੁਡਵਾਈਆਂ ਅਤੇ ਉਨ੍ਹਾਂ ਦੇ ਘਰਾਂ ਨੂੰ ਖੁਸ਼ੀਆਂ ਨਾਲ ਮਹਿਕਾਇਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ