ਜਿੰਨਾ ਚਿਰ ਖੇਤੀ ਕਾਨੂੰਨ ਸੰਸਦ ’ਚ ਰੱਦ ਨਹੀਂ ਕੀਤੇ ਜਾਂਦੇ ਓਨਾ ਚਿਰ ਸੰਘਰਸ਼ ਜਾਰੀ ਰਹੇਗਾ : ਡੱਲੇਵਾਲ
(ਮੇਵਾ ਸਿੰਘ) ਮਲੋਟ/ਲੰਬੀ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਮੈਂਬਰ 9 ਮੈਂਬਰੀ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਲਿਖਤੀ ਬਿਆਨ ਜਾਰੀ ਕੀਤਾ ਹੈ ਜਾਣਕਾਰੀ ਅਨੁਸਾਰ ਸਮੂਹ ਕਿਸਾਨਾਂ, ਮਜ਼ਦੂਰਾਂ, ਐਨਆਈਆਰ ਵੀਰਾਂ, ਲੰਗਰ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਪੰਜਾਬੀ ਪ੍ਰੈਸ, ਸੋਸ਼ਲ ਮੀਡੀਆ, ਕਲਾਕਾਰ ਭਾਈਚਾਰੇ ਤੇ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਜੋ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਤੇ ਐਮਐਸਪੀ ਤੇ ਕਮੇਟੀ ਬਣਾਉਣ ਨੂੰ ਕਿਹਾ ਗਿਆ ਹੈ, ਇਹ ਜੋ ਜਿੱਤ ਹੋਈ ਸਮੂਹ ਅੰਦੋਲਨਕਾਰੀਆਂ ਦੀ ਜਿੱਤ ਹੈ।
ਜਗਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸਾਲ ਭਰ ਤੋਂ ਚੱਲੇ ਸੰਘਰਸ਼ ਦੌਰਾਨ ਕਰੀਬ 700 ਕਿਸਾਨ ਸ਼ਹਾਦਤ ਦਾ ਜਾਮ ਪੀ ਚੁੱਕੇ ਹਨ। ਉਨ੍ਹਾਂ ਸਾਰੇ ਸ਼ਹੀਦਾਂ ਨੂੰ ਬੀਕੇਯੂ ਏਕਤਾ ਸਿੱਧੂਪੁਰ ਦਾ ਸੱਜਦਾ ਕਰਦੀ ਹੈ, ਕਿਉਂਕਿ ਜਿੱਤ ’ਚ ਇਨ੍ਹਾਂ ਸ਼ਹੀਦਾਂ ਦਾ ਵੀ ਬਹੁਤ ਵੱਡਾ ਰੋਲ ਹੈ। ਡੱਲੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਭਾਵੇਂ ਕਰ ਦਿੱਤਾ ਹੈ, ਨਾਲ ਹੀ ਸਰਕਾਰ ਨੇ ਕਿਹਾ ਕਿ 29 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿਚ ਇਨ੍ਹਾਂ ਤਿੰਨੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ, ਇਸ ਲਈ ਜਿੰਨਾ ਚਿਰ ਸੈਸ਼ਨ ’ਚ ਕਾਨੂੰਨ ਰੱਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸਨਂ ਦੀ ਕਾਫ਼ੀ ਨਹੀਂ ਮਿ੍ਰਲਦੀ ਉਨ੍ਹਾਂ ਚਿਰ ਦਿੱਲੀ ਦੇ ਬਾਰਡਰਾਂ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਜੇਕਰ ਸਰਕਾਰ ਐਮਐਸਪੀ ਦੀ ਗਰੰਟੀ ਨਹੀਂ ਦਿੰਦੀ ਤਾਂ ਇਹ ਸੰਘਰਸ਼ ਦੀ ਅਧੂਰੀ ਜਿੱਤ ਹੈ। ਲੜਾਈ ਅਜੇ ਬਾਕੀ ਹੈ। ਸੂਬਾ ਪ੍ਰਧਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਅਜੇ ਤੱਕ ਆਪਾਂ ਢਿੱਲੇ ਨਹੀਂ ਪੈਣਾ ਕਿਉਂਕਿ ਸਰਕਾਰ ਤੋਂ ਐਮਐਸਪੀ ਦੀ ਗਰੰਟੀ ਲੈਣ ਲਈ ਪ੍ਰੈਸ਼ਰ ਪਾਉਣ ਵਾਸਤੇ ਉਸੇ ਤਰ੍ਹਾਂ ਹੀ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਦਿੱਲੀ ਵੱਲ ਰਵਾਨਾ ਕਰਦੇ ਰਹਿਣਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ