ਪੁਲਿਸ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿ ਉਹ ਕਾਨੂੰਨ ਆਪਣੇ ਹੱਥਾਂ ਵਿੱਚ ਨਾ ਲੈਣ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੋਦੀ ਸਰਕਾਰ ਵੱਲੋਂ ਪਿਛਲੇ ਸਾਲ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਸਰਹੱਦ ਵੱਲ ਰੁਖ਼ ਕਰ ਰਹੇ ਹਨ। ਦੇਸ਼ ਦੇ ਕੋਨੇ-ਕੋਨੇ ਤੋਂ ਕਿਸਾਨ ਇੱਕ ਵਾਰੀ ਫਿਰ ਦਿੱਲੀ ਸਰਹੱਤ ਤੇ ਜੁਟਣੇ ਸ਼ੁਰੂ ਹੋ ਗਏ ਹਨ। ਜਿਸ ਨੂੰ ਲੈ ਕੇ ਦਿੱਲੀ ਪੁਲਿਸ ਦੀ ਸੁਰੱਖਿਆ ਵੀ ਵਧਾ ਦਿੱਤਾ ਗਈ ਹੈ।
ਦਿੱਲੀ ਦੇ ਗਾਜ਼ੀਪੁਰ ‘ਚ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਇੱਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇੱਕ ਵਾਰ ਫਿਰ ਦਿੱਲੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।
Farmers in large numbers gathered at the Singhu border to observe the first anniversary of protest against the three farm laws pic.twitter.com/gDBjr2VLgN
— ANI (@ANI) November 26, 2021
ਓਂਧਰ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਆਪਣੇ ਹੱਥਾਂ ਵਿੱਚ ਨਾ ਲੈਣ। ਦਿੱਲੀ ਪੁਲਿਸ ਦੇ ਪੀਆਰਓ ਚਿਨਮਯ ਬਿਸਵਾਲ ਨੇ ਕਿਹਾ- ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਤੇ ਗਏ ਸੱਦੇ ‘ਤੇ ਪੁਲਿਸ ਵੱਲੋਂ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲੈ ਸਕੇ। ਅਸੀਂ ਸਾਰਿਆਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕਰਦੇ ਹਾਂ।
Traffic Alert
Traffic coming from Ghaziabad towards Delhi side remain heavy, due to barrigating by Local Police at roundabout Gazipur Underpass. Commuter are advised to take alternative Vikash Marg/GT Road to Delhi.— Delhi Traffic Police (@dtptraffic) November 26, 2021
ਲੋਕਾਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ ਦਿੱਲੀ ਟ੍ਰੈਫਿਕ ਪੁਲਸ ਨੇ ਸ਼ੁੱਕਰਵਾਰ ਸਵੇਰੇ ਟਵੀਟ ਕੀਤਾ ਕਿ ਗਾਜ਼ੀਪੁਰ ਅੰਡਰਪਾਸ ਦੇ ਕੋਲ ਸਥਾਨਕ ਪੁਲਸ ਵੱਲੋਂ ਬੈਰੀਕੇਡਿੰਗ ਕੀਤੇ ਜਾਣ ਕਾਰਨ ਗਾਜ਼ੀਆਬਾਦ ਤੋਂ ਦਿੱਲੀ ਤੱਕ ਕਾਫੀ ਟ੍ਰੈਫਿਕ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਦਿੱਲੀ ਵੱਲ ਜਾਣ ਲਈ ਬਦਲਵੇਂ ਵਿਕਾਸ ਮਾਰਗ ਜਾਂ ਜੀ.ਟੀ.ਰੋਡ ਵੱਲ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ।
ਕਿਸਾਨਾਂ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਤੇ ਵਿਖਾਈ ਤਾਕਤ
ਕਿਸਾਨਾਂ ਦੇ ਅੰਦੋਲਨ ਨੂੰ ਸ਼ੁੱਕਰਵਾਰ ਨੂੰ ਇਕ ਸਾਲ ਪੂਰਾ ਹੋ ਗਿਆ। ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਵੱਲੋਂ 24 ਨਵੰਬਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਵੀ ਮੋਹਰ ਲਗਾ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਵੀ ਕਿਸਾਨਾਂ ਨੇ ਅੰਦੋਲਨ ਖ਼ਤਮ ਕਰਨ ਦੀ ਬਜਾਏ ਬਰਸੀ ਮਨਾਉਣ ਦਾ ਐਲਾਨ ਕਰ ਦਿੱਤਾ। ਕਿਸਾਨਾਂ ਨੇ ਸ਼ੁੱਕਰਵਾਰ ਨੂੰ ਫਿਰ ਤੋਂ ਤਾਕਤ ਦਿਖਾਈ।
ਕਿਸਾਨਾਂ ਦੇ ਜੱਥੇ ਟਿੱਕਰੀ ਅਤੇ ਸਿੰਘੂ ਬਾਰਡਰ ‘ਤੇ ਲਗਾਤਾਰ ਪਹੁੰਚ ਰਹੇ ਹਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 19 ਨਵੰਬਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਤੋਂ ਹੀ ਕਿਸਾਨਾਂ ਦੇ ਜੱਥੇ ਟਿੱਕਰੀ ਅਤੇ ਸਿੰਘੂ ਬਾਰਡਰ ‘ਤੇ ਲਗਾਤਾਰ ਪਹੁੰਚ ਰਹੇ ਹਨ। ਵੀਰਵਾਰ ਰਾਤ ਤੋਂ ਸ਼ੁੱਕਰਵਾਰ ਸਵੇਰ ਤੱਕ ਹਜ਼ਾਰਾਂ ਹੋਰ ਕਿਸਾਨ ਟਿੱਕਰੀ ਸਰਹੱਦ ‘ਤੇ ਪਹੁੰਚ ਗਏ ਹਨ। ਕਿਸਾਨ ਆਪਣੇ ਨਾਲ ਸਾਰਾ ਰਾਸ਼ਨ ਅਤੇ ਪਾਣੀ ਲੈ ਕੇ ਆਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ