ਲੋਕ ਸਭਾ ‘ਚ ਖੇਤੀ ਕਾਨੂੰਨ ਵਾਪਸੀ ‘ਤੇ ਲੱਗੀ ਮੋਹਰ
ਨਵੀਂ ਦਿੱਲੀ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਲਿਆਂਦੇ ਗਏ ਖੇਤੀ ਕਾਨੂੰਨ ਨੂੰ ਵਾਪਸ ਲੈਣ ਦਾ ਬਿੱਲ ਅੱਜ ਪਾਰਲੀਮੈਂਟ ਵਿੱਚ ਪਾਸ ਹੋ ਗਿਆ ਹੈ। ਲੋਕ ਸਭਾ ‘ਚ ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦੇ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਨੂੰ ਵਾਪਸ ਲਿਆਉਣ ਲਈ ਬਿੱਲ ਪੇਸ਼ ਕੀਤਾ, ਜਿਸ ਨੂੰ ਪਾਸ ਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਇਸ ਕਾਨੂੰਨ ਨੂੰ ਵਾਪਸ ਲੈਣ ‘ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਸ਼ੁਰੂ ਕਰ ਦਿੱਤਾ।
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਜੇਕਰ ਤੁਸੀਂ ਚਰਚਾ ਚਾਹੁੰਦੇ ਹੋ ਤਾਂ ਅਸੀਂ ਇਸ ਨੂੰ ਕਰਵਾਉਣ ਲਈ ਤਿਆਰ ਹਾਂ, ਪਰ ਵਿਰੋਧੀ ਧਿਰ ਲਗਾਤਾਰ ਨਾਅਰੇਬਾਜ਼ੀ ਕਰਦੀ ਰਹੀ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸੀ ਪਾਰਟੀਆਂ ਨੂੰ ਸ਼ਾਂਤੀ ਅਤੇ ਮਰਿਆਦਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੀਐਮ ਨੇ ਕਿਹਾ ਕਿ ਸੰਸਦ ਵਿੱਚ ਸਵਾਲ ਹੋਣਾ ਚਾਹੀਦਾ ਹੈ, ਪਰ ਸ਼ਾਂਤੀ ਵੀ ਬਣਾਈ ਰੱਖਣੀ ਚਾਹੀਦੀ ਹੈ। ਅਸੀਂ ਸਦਨ ਵਿੱਚ ਕਿੰਨੇ ਘੰਟੇ ਕੰਮ ਕੀਤਾ, ਇਸ ਗੱਲ ਤੋਂ ਜਾਣਿਆ ਜਾਣਾ ਚਾਹੀਦਾ ਹੈ, ਨਾ ਕਿ ਸਦਨ ਵਿੱਚ ਕਿਸਨੇ, ਕਿਸ ਤਾਕਤ ਨਾਲ, ਸੰਸਦ ਨੂੰ ਰੋਕਿਆ। ਪ੍ਰਧਾਨ ਮੰਤਰੀ ਦਾ ਇਸ਼ਾਰਾ ਵਿਰੋਧੀ ਧਿਰ ਦੇ ਹੰਗਾਮੇ ਵੱਲ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ