ਰਾਜ ਸਭਾ ਦੇ 12 ਮੈਂਬਰਾਂ ਨੂੰ ਮੁਅੱਤਲ ਕਰਨ ‘ਤੇ ਵਿਰੋਧੀ ਧਿਰ ਇਕਜੁੱਟ, ਰਾਹੁਲ ਗਾਂਧੀ ਨੇ ਬੁਲਾਈ ਮੀਟਿੰਗ

ਵਿਰੋਧੀ ਨੇ ਕੀਤੀ ਰਾਜਸਭਾ ਮੈਂਬਰਾਂ ਨੂੰ ਮੁਅੱਤਲ ਕਰਨ ਦੀ ਕੀਤੀ ਨਿੰਦਾ

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਰਾਜ ਸਭਾ ਦੇ 12 ਮੈਂਬਰਾਂ ਦੀ ਮੁਅੱਤਲੀ ‘ਤੇ ਕਾਂਗਰਸ, ਸਮਾਜਵਾਦੀ ਪਾਰਟੀ, ਸ਼ਿਵ ਸੈਨਾ ਸਮੇਤ 14 ਵਿਰੋਧੀ ਪਾਰਟੀਆਂ ਇਕਜੁੱਟ ਹੋ ਗਈਆਂ ਹਨ। ਅੱਜ ਰਾਹੁਲ ਗਾਂਧੀ ਨੇ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ 16 ਪਾਰਟੀਆਂ ਦੇ ਆਗੂ ਪੁੱਜੇ ਹਨ। ਦੂਜੇ ਪਾਸੇ ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ 12 ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰਨਾ ਨਿਯਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ ਅਤੇ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਮੰਦਭਾਗੀ ਅਤੇ ਨਿੰਦਣਯੋਗ ਹੈ।

ਬਿਆਨ ‘ਚ ਕਿਹਾ ਗਿਆ ਹੈ ਕਿ ਅੱਜ ਸਦਨ ‘ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਹੋਵੇਗੀ, ਜਿਸ ‘ਚ ਸਰਕਾਰ ਦੀ ਇਸ ਕਾਰਵਾਈ ਦੇ ਮੱਦੇਨਜ਼ਰ ਅਗਲੀ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਰਾਜ ਸਭਾ ਦੇ ਨਿਯਮਾਂ ਦੀ ਉਲੰਘਣਾ ਹੈ ਅਤੇ ਵਿਰੋਧੀ ਧਿਰ ਇਸ ਸਬੰਧੀ ਆਪਣੀ ਰਣਨੀਤੀ ‘ਤੇ ਵਿਚਾਰ ਕਰੇਗੀ।

ਜਾਣੋ ਕਿਸ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਹੈ

ਸਰਕਾਰ ਦੇ ਇਸ ਕਦਮ ਖ਼ਿਲਾਫ਼ ਜਾਰੀ ਸਾਂਝੇ ਬਿਆਨ ਵਿੱਚ ਤ੍ਰਿਣਮੂਲ ਕਾਂਗਰਸ ਸ਼ਾਮਲ ਨਹੀਂ ਹੈ। ਜਿਨ੍ਹਾਂ ਪਾਰਟੀਆਂ ਨੇ ਇਹ ਬਿਆਨ ਜਾਰੀ ਕੀਤਾ ਹੈ ਉਨ੍ਹਾਂ ਵਿੱਚ ਕਾਂਗਰਸ, ਸਮਾਜਵਾਦੀ ਪਾਰਟੀ, ਡੀਐਮਕੇ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਸ਼ਿਵ ਸੈਨਾ, ਤੇਲੰਗਾਨਾ ਰਾਸ਼ਟਰ ਸਮਿਤੀ, ਰਾਸ਼ਟਰੀ ਜਨਤਾ ਦਲ, ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ, ਭਾਰਤੀ ਕਮਿਊਨਿਸਟ ਪਾਰਟੀ, ਜਨਤਾ ਦਲ ਐਸ, ਆਈਯੂਐਮਐਲ, ਐਲਜੇਡੀ, ਆਮ ਆਦਮੀ ਪਾਰਟੀ, ਐਮਡੀਐਮਕੇ ਸ਼ਾਮਲ ਹਨ।

ਅੱਜ ਇਹ ਬਿੱਲ ਪੇਸ਼ ਕੀਤਾ ਜਾਵੇਗਾ

ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜਾਂ ਬਾਰੇ ਸੋਧ ਬਿੱਲ 2012 ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਵੀ ਸਦਨ ਦੇ ਟੇਬਲ ‘ਤੇ ਰੱਖੀ ਜਾਵੇਗੀ। ਇਸ ਦੌਰਾਨ ਡੈਮ ਸੁਰੱਖਿਆ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ